ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਵੱਡੀ ਗੱਲ ਇਹ ਹੈ ਕਿ ਪਹਿਲੀ ਵਾਰ DSGMC ਦਾ ਪ੍ਰਧਾਨ ਭਾਜਪਾ ਤੋਂ ਹੋਵੇਗਾ।
ਮਿਲੀ ਜਾਣਕਾਰੀ ਮੁਤਾਬਕ DSGMC ਦੀ ਨਵੀਂ ਪ੍ਰਬੰਧਕੀ ਕਮੇਟੀ ਦੇ ਗਠਨ ਤੱਕ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਮਨਜਿੰਦਰ ਸਿਰਸਾ ਨੇ ਕਮੇਟੀ ਦੇ ਪ੍ਰਧਾਨ ਵਜੋਂ ਕੰਮ ਕਰਨਾ ਮਨਜ਼ੂਰ ਕੀਤਾ ਹੈ।
ਆਪਣੇ ਅਸਤੀਫੇ ਵਿੱਚ ਮਨਜਿੰਦਰ ਸਿੰਘ ਨੇ ਲਿਖਿਆ ਹੈ ਕਿ ਦਿੱਲੀ ਕਮੇਟੀ ਦੇ ਅੰਡਰ ਚੱਲ ਰਿਹਾ ਸਿਸਟਮ ਗੜਬੜਾ ਗਿਆ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਟਾਫ ਨੂੰ ਤਨਖਾਹ ਨਹੀਂ ਦਿੱਤੀ ਗਈ, ਦਿੱਲੀ ਕਮੇਟੀ ਦੇ ਮੁਲਾਜ਼ਮਾਂ ਨੂੰ ਬੋਨਸ ਨਹੀਂ ਦਿੱਤਾ ਗਿਆ, ਬੱਚਿਆਂ ਦੇ ਵਜ਼ੀਫੇ ਸਮੇਂ ਸਿਰ ਮਿਲਣ ਦੀ ਉਮੀਦ ਨਹੀਂ ਦਿਖ ਰਹੀ। ਦੂਜਾ ਕਮੇਟੀ ਦੇ ਕਈ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਅਸਤੀਫਾ ਵਾਪਿਸ ਲੈਣ ਬਾਰੇ ਵੀ ਉਨ੍ਹਾਂ ਨੂੰ ਕਿਹਾ ਗਿਆ ਹੈ, ਜਿਸ ਕਰਕੇ ਉਹ ਹਾਲ ਦੀ ਘੜੀ ਆਪਣਾ ਅਸਤੀਫ਼ਾ ਵਾਪਿਸ ਲੈ ਰਹੇ ਹਨ।
ਇਸ ਸਬੰਧੀ ਜਦੋਂ ਡੇਲੀ ਪੋਸਟ ਪੰਜਾਬੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਨਾਲ ਫੋਨ ‘ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟੈਕਨੀਕਲ ਗਰਾਊਂਡ ‘ਤੇ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਜਰਨਲ ਹਾਊਸ ਤੋਂ ਮਨਜ਼ੂਰ ਨਹੀਂ ਹੋ ਰਿਹਾ। ਅਜੇ ਤੱਕ ਨਵੀਂ ਡੀ.ਐੱਸ.ਜੀ.ਐੱਮ.ਸੀ. ਦੀ ਚੋਣ ਨਹੀਂ ਹੋ ਸਕੀ। ਦੂਜਾ ਸਾਰੀਆਂ ਤਨਖਾਹਾਂ, ਬੈਂਕ ਸੇਵਾਵਾਂ ਵਿੱਚ ਉਨ੍ਹਾਂ ਦੇ ਹੀ ਦਸਤਖ਼ਤ ਚੱਲਦੇ ਹਨ। ਕਮੇਟੀ ਦੇ ਕੰਮਾਂ ‘ਚ ਕੋਈ ਦਿੱਕਤ ਨਾ ਆਵੇ ਇਸ ਕਰਕੇ ਉਨ੍ਹਾਂ ਨੇ ਉਨ੍ਹਾਂ ਆਪਣਾ ਅਸਤੀਫਾ ਵਾਪਿਸ ਲਿਆ ਹੈ।
ਉਨ੍ਹਾਂ ਨਾਲ ਹੀ ਸਪੱਸ਼ਟ ਕਰ ਦਿੱਤਾ ਕਿ ਇਹ ਕੋਈ ਯੂ-ਟਰਨ ਨਹੀਂ ਹੈ ਉਹ ਉਦੋਂ ਤੱਕ ਹੀ ਆਪਣੀਆਂ ਸੇਵਾਵਾਂ ਦੇਣਗੇ ਜਦੋਂ ਤੱਕ ਨਵੀਂ ਕਮੇਟੀ ਦੀ ਚੋਣ ਨਹੀਂ ਹੋ ਜਾਂਦੀ, ਉਸ ਤੋਂ ਬਾਅਦ ਉਹ DSGMS ਤੋਂ ਵੱਖ ਹੋ ਜਾਣਗੇ।