ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ‘ਚ ਹੀ ਬੱਚੇ ਜਰਮਨ ਭਾਸ਼ਾ ਸਿਖ ਸਕਣਗੇ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਸਰਕਾਰ ਵੱਲੋਂ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਗਏ ਹਨ ਜਿਸ ਮੁਤਾਬਕ ਹੁਣ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਜਰਮਨ ਭਾਸ਼ਾ ਸਿਖਾਈ ਜਾਵੇਗੀ।
ਸਿਸੋਦੀਆ ਨੇ ਕਿਹਾ ਕਿ ਦਿੱਲੀ ਤੇ ਜਰਮਨੀ ਵਿਚ ਇਹ ਸਹਿਯੋਗ ਸਾਡੇ ਵਿਦਿਆਰਥੀਆਂ ਨੂੰ ਨਵੀਂ ਸੰਸਕ੍ਰਿਤੀ ਨਾਲ ਜਾਣੂ ਕਰਾਉਣ ਦੇ ਨਾਲ-ਨਾਲ ਉਨ੍ਹਾਂ ਲਈ ਕਈ ਚੰਗੇ ਮੌਕੇ ਵੀ ਪੈਦਾ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”























