ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਆਪ ਨੇਤਾ ਤੇ ਸਾਬਕਾ ਡਿਪਟੀ ਸੀਐੱਮ ਸਿਸੋਦੀਆ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ। ਸਿਸੋਦੀਆ ਨੂੰ ਰਾਊਜ ਐਵੇਨਿਊ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਨ੍ਹਾਂ ਨੂੰ 17 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਰੱਖਣ ਦਾ ਹੁਕਮ ਦਿੱਤਾ।
ਸੀਬੀਆਈ ਵੱਲੋਂ ਪਬਲਿਕ ਪ੍ਰਾਸਿਕਿਊਟਰ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਅਹਿਮ ਮੋੜ ‘ਤੇ ਹੈ। ਇਸ ਲਈ ਅਸੀਂ ਸਿਸੋਦੀਆ ਦੀ ਨਿਆਇਕ ਹਿਰਾਸਤ ਦੀ ਮਿਆਦ ਵਧਾਉਣ ਦੀ ਮੰਗ ਕਰ ਰਹੇ ਹਾਂ। ਸਿਸੋਦੀਆ ਦੀ ਕੋਰਟ ਵਿਚ ਪੇਸ਼ੀ ਦੌਰਾਨ ਆਪ ਮੁੱਖ ਦਫਤਰ ‘ਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲਿਸ ਨੇ ਸੁਰੱਖਿਆ ਲਈ ਰਾਊਜ ਐਵੇਨਿਊ ਕੋਰਟ ਤੇ ਭਾਜਪਾ ਮੁੱਖ ਦਫਤਰ ਤੋਂ ਪਹਿਲਾਂ ਪੁਲਿਸ ਬੈਰੀਕੇਡ ਲਗਾਏ ਹਨ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ, ਮਾਨਹਾਨੀ ਕੇਸ ‘ਚ ਹੁਣ 13 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਉਦੋਂ ਆਪ ਨੇ ਕਿਹਾ ਸੀ ਕਿ ਉਹ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਮਨੀਸ਼ ਸਿਸੋਦੀਆ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਦਿੱਲੀ ਦੀ ਨਵੀਂ ਸ਼ਰਾਬ ਨੀਤੀ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: