ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੋਮਵਾਰ ਨੂੰ ਰੌਸ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੇ ਹੁਕਮ ਨੂੰ ਬਦਲ ਦਿੱਤਾ ਹੈ। CBI ਕੇਸ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 27 ਅਪ੍ਰੈਲ ਤੱਕ ਅਤੇ ED ਕੇਸ ਵਿੱਚ 29 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ED ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਏਜੰਸੀ ਇਸ ਮਹੀਨੇ ਦੇ ਅੰਤ ਤੱਕ ਚਾਰਜਸ਼ੀਟ ਦਾਖ਼ਲ ਕਰਨ ਜਾ ਰਹੀ ਹੈ। ਦੋਵਾਂ ਮਾਮਲਿਆਂ ਵਿੱਚ ਉਸ ਦੀ ਹਿਰਾਸਤ ਅੱਜ ਖ਼ਤਮ ਹੋ ਗਈ।
ਜਾਣਕਾਰੀ ਦੇ ਅਨੁਸਾਰ ਮਨੀਸ਼ ਸਿਸੋਦੀਆ ਦੇ ਨਾਲ ਹੀ ਆਬਕਾਰੀ ਘੁਟਾਲੇ ਦੇ ਮਾਮਲੇ ਦੇ ਮੁਲਜ਼ਮ ਅਰੁਣ ਰਾਮਚੰਦਰ ਪਿੱਲੈ ਅਤੇ ਅਮਨਦੀਪ ਢੱਲ ਦੀ ਨਿਆਂਇਕ ਹਿਰਾਸਤ ਵੀ ਵਧਾ ਦਿੱਤੀ ਗਈ ਹੈ। ਰਾਉ ਐਵੇਨਿਊ ਅਦਾਲਤ ਨੇ ED ਵੱਲੋਂ ਦਰਜ ਕੇਸ ਵਿੱਚ ਅਰੁਣ ਪਿੱਲੈ ਅਤੇ ਅਮਨਦੀਪ ਢੱਲ ਦੀ ਨਿਆਂਇਕ ਹਿਰਾਸਤ 29 ਅਪਰੈਲ ਤੱਕ ਵਧਾ ਦਿੱਤੀ ਹੈ। ED ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ 3 ਦਿਨਾਂ ਦਾ ਬੱਚਾ ਚੋਰੀ, ਬੱਚੇ ਦੀ ਭਾਲ ‘ਚ ਜੁਟੀ ਪੁਲਿਸ
ਦੱਸ ਦੇਈਏ ਕਿ 3 ਅਪ੍ਰੈਲ ਨੂੰ ਅਦਾਲਤ ਨੇ ਸਿਸੋਦੀਆ ਨੂੰ 17 ਅਪ੍ਰੈਲ ਤੱਕ ਸੀਬੀਆਈ ਹਿਰਾਸਤ ‘ਚ ਲੈ ਲਿਆ ਸੀ। ਦੋ ਦਿਨ ਬਾਅਦ 5 ਅਪ੍ਰੈਲ ਨੂੰ ਅਦਾਲਤ ਨੇ ਉਸ ਦੀ 17 ਅਪ੍ਰੈਲ ਤੱਕ ਦੀ ਹਿਰਾਸਤ ED ਨੂੰ ਵੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 18 ਅਪ੍ਰੈਲ ਨੂੰ ਸੁਣਵਾਈ ਕਰੇਗੀ। ਦੂਜੇ ਪਾਸੇ ਐਤਵਾਰ ਨੂੰ CBI ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਤੋਂ 9.5 ਘੰਟੇ ਤੱਕ ਪੁੱਛਗਿੱਛ ਕੀਤੀ।
ਵੀਡੀਓ ਲਈ ਕਲਿੱਕ ਕਰੋ -: