ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਦਾਲਤ ਨੇ ਸਿਸੋਦੀਆ ਨੂੰ ਕੁਝ ਘੰਟਿਆਂ ਲਈ ਅੰਤਰਿਮ ਰਾਹਤ ਦਿੱਤੀ ਹੈ। ਸਿਸੋਦੀਆ ਪੁਲਿਸ ਹਿਰਾਸਤ ਵਿੱਚ ਆਪਣੀ ਪਤਨੀ ਨੂੰ ਮਿਲਣ ਪਹੁੰਚੇ ਹਨ। ਅਦਾਲਤ ਨੇ ਸ਼ਰਤ ਰੱਖੀ ਹੈ ਕਿ ਅੰਤਰਿਮ ਜ਼ਮਾਨਤ ਦੌਰਾਨ ਸਿਸੋਦੀਆ ਮੀਡੀਆ ਨਾਲ ਗੱਲ ਨਹੀਂ ਕਰਨਗੇ। ਨਾਲ ਹੀ ਮੋਬਾਈਲ ਅਤੇ ਇੰਟਰਨੈੱਟ ਦੀ ਵਰਤੋਂ ਵੀ ਨਹੀਂ ਕਰਨਗੇ।
ਜਾਣਕਾਰੀ ਅਨੁਸਾਰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਤਬੀਅਤ ਠੀਕ ਨਹੀਂ ਸੀ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਪਤਨੀ ਨੂੰ ਮਿਲਣ ਲਈ ਰਾਹਤ ਦਿੱਤੀ ਪਰ ਸਿਸੋਦੀਆ ਦੇ ਘਰ ਪਹੁੰਚਣ ‘ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਸਿਸੋਦੀਆ ਨੇ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰ ਈਡੀ ਨੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ। ਈਡੀ ਨੇ ਕਿਹਾ ਸੀ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਹੈ। ਹੁਣ ਫਿਰ ਉਸੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰ ਰਹੇ ਹਨ। ਜਾਂਚ ਏਜੰਸੀ ਦੀ ਤਰਫੋਂ ਕਿਹਾ ਗਿਆ ਸੀ ਕਿ ਸਿਸੋਦੀਆ ਪੁਲਿਸ ਦੀ ਮੌਜੂਦਗੀ ਵਿੱਚ ਆਪਣੀ ਪਤਨੀ ਨੂੰ ਮਿਲ ਸਕਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ANC ਨੇ ਇੱਕ ਨਸ਼ਾ ਸਮੱਗਲਰ ਕੀਤਾ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (CBI) ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਤਿੰਨ ਹੋਰ ਮੁਲਜ਼ਮਾਂ ਨੂੰ ਚਾਰਜਸ਼ੀਟ ਅਤੇ ਸਪਲੀਮੈਂਟਰੀ ਚਾਰਜਸ਼ੀਟ ਸਮੇਤ ਦਸਤਾਵੇਜ਼ਾਂ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਸਿਸੋਦੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਸਾਹਮਣੇ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਕਿਉਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਇੱਕ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ 27 ਮਈ ਨੂੰ ਉਸ ਨੂੰ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਕਾਰਵਾਈ ਲਈ 6 ਜੁਲਾਈ ਦੀ ਤਰੀਕ ਤੈਅ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: