ਪਟਿਆਲਾ ਵਿਚ ਫੌਜ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਗਠਿਤ ਕੀਤੀ ਗਈ ਐੱਸ.ਆਈ.ਟੀ. ਦੇ ਅਧਿਕਾਰੀ ਅੱਜ ਪਟਿਆਲਾ ਵਿਚ ਜਾਂਚ ਲਈ ਪਹੁੰਚੇ। ਐੱਸ.ਆਈ.ਟੀ. ਪ੍ਰਮੁੱਖ ਏਡੀਜੀਪੀ ਏ.ਐੱਸ. ਰਾਏ ਦੀ ਪ੍ਰਧਾਨਗੀਵਿਚ ਚਾਰ ਮੈਂਬਰੀ ਕਮੇਟੀ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚੀ ਅਤੇ ਉਨ੍ਹਾਂ ਨੇ ਤੱਥਾਂ ਦੀ ਜਾਂਚ ਕੀਤੀ।
SIT ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਕਾਰਵਾਈ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕਰ ਲਏ ਹਨ। ਨਾਲ ਹੀ ਗਵਾਹਾਂ ਦੇ ਬਿਆਨ ਦਰਜ ਕਰਨ ਲਈ 2 ਅਪ੍ਰੈਲ ਨੂੰ ਦੁਬਾਰਾ ਐੱਸ.ਆਈ.ਟੀ. ਪਟਿਆਲਾ ਆਏਗੀ।
ADGP ਏ.ਐੱਸ. ਰਾਏ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਅਤੇ ਦਸਤਾਵੇਜ਼ੀ ਸਬੂਤ ਅਹਿਮ ਹਨ, ਜਿਨ੍ਹਾਂ ਨੂੰ ਇਕੱਠੇ ਕੀਤਾ ਜਾ ਰਿਹਾ ਹੈ। ਕੈਮਰੇ ਦੀ ਫੁਟੇਜ ਦੀ ਵੀ ਜਾੰਚ ਲਈ ਲੈਬ ਭੇਜੀ ਜਾਏਗੀ। ਇਸ ਤੋਂ ਬਾਅਦ ਪੀੜਤ ਅਤੇ ਦੋਸ਼ੀ ਦਾ ਪੱਖ ਲਿਆ ਜਾਵੇਗਾ। ਇਸ ਦੇ ਨਾਲ ਹੀ ਘਟਨਾ ਵੇਲੇ ਮੌਜੂਦ ਲੋਕਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾਏਗੀ।
ADGP ਨੇ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਕੋਲ ਇਸ ਘਟਨਾ ਦੇ ਬਾਰੇ ਵਿਚ ਕੋਈ ਸਬੂਤ ਹੈ ਤਾਂ ਉਹ 2 ਅਪ੍ਰੈਲ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਕਰ ਸਕਦੇ ਹਨ। ਕਰਨਲ ਬਾਠ ਦੇ ਪਰਿਵਾਰ ਵੱਲੋਂ ਐੱਸ.ਆਈ.ਟੀ. ਜਾਂਚ ਵਿਚ ਸ਼ਾਮਲ ਹੋਣ ਨਾਲ ਇਨਕਾਰ ਕਰਨ ਦੇ ਸਵਾਲ ‘ਤੇ ADGP ਨੇ ਕਿਹਾ ਕਿ ਕਮੇਟੀ ਨਿਰਪੱਖ ਜਾਂਚ ਕਰ ਰਹੀ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣਾ ਪੱਖ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਤਰਨਤਾਰਨ ਦੇ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ/ਤ, 4 ਭੈਣਾਂ ਦਾ ਸੀ ਇਕਲੌਤਾ ਭਰਾ
ADGP ਇਸ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਲਈ ਇੱਕ ਨੰਬਰ ਵੀ ਜਨਤਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦਾ ਕੋਈ ਵੀ ਨਾਗਰਿਕ ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ 75083-00342 ‘ਤੇ ਕਾਲ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
