ਤਰਨਤਾਰਨ ‘ਚ ਚਰਚ ਦੀ ਭੰਨਤੋੜ ਅਤੇ ਪਾਦਰੀ ਦੀ ਕਾਰ ਨੂੰ ਸਾੜਨ ਦੀ ਘਟਨਾ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (SIT) ਕਰੇਗੀ। ਡੀਜੀਪੀ ਗੌਰਵ ਯਾਦਵ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੇ ਏਡੀਜੀਪੀ ਬੀ. ਚੰਦਰਸ਼ੇਖਰ ਨੇ ਫਿਰੋਜ਼ਪੁਰ ਰੇਂਜ ਦੇ ਆਈਜੀ ਦੀ ਅਗਵਾਈ ਹੇਠ ਐਸ.ਆਈ.ਟੀ. ਬਣਾ ਦਿੱਤੀ ਹੈ, ਜਿਸ ਵਿੱਚ ਤਰਨਤਾਰਨ ਦੇ SSP ਅਤੇ SP ਇਨਵੈਸਟੀਗੇਸ਼ਨ ਨੂੰ ਮੈਂਬਰ ਰੱਖਿਆ ਗਿਆ ਹੈ। ਜਾਂਚ ਦੀ ਰਿਪੋਰਟ ਡੀਜੀਪੀ ਗੌਰਵ ਯਾਦਵ ਨੇ ਜਲਦ ਹੀ ਪੇਸ਼ ਕਰਨ ਲਈ ਕਹਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਐਸਆਈਟੀ ਡੇ ਟੂ ਡੇ ਇਨਵੈਸਟੀਗੇਸ਼ਨ ਕਰੇਗੀ। ਇਸ ਕਾਰਨ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਐਸਆਈਟੀ ਚਾਹੇ ਤਾਂ ਕਿਸੇ ਹੋਰ ਅਧਿਕਾਰੀ ਨੂੰ ਵੀ ਆਪਣੇ ਨਾਲ ਸ਼ਾਮਲ ਕਰ ਸਕਦੀ ਹੈ।
ਤਰਨਤਾਰਨ ਦੇ ਚਰਚ ‘ਚ ਭੰਨਤੋੜ ਅਤੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਜਾਂਚ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਨੂੰ ਭੰਗ ਕਰਨਾ ਚਾਹੁੰਦੇ ਹਨ, ਜਿਸ ਦੀ ਡੂੰਘਾਈ ਨਾਲ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਨਰਮੇ ‘ਚ ਆੜ੍ਹਤ ਘੱਟ ਕਰਨ ‘ਤੇ ਆੜ੍ਹਤੀਆਂ ਨੇ ਖੋਲ੍ਹਿਆ ਮੋਰਚਾ, ਬੋਲੇ-‘ਕੇਂਦਰ ਦੇ ਏਜੰਡੇ ‘ਤੇ ਕੰਮ ਕਰ ਰਹੀ ਸਰਕਾਰ’
ਦੱਸ ਦੇਈਏ ਕਿ ਤਰਨਤਾਰਨ ਦੇ ਚਰਚ ਵਿਚ ਅੱਧੀ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਪ੍ਰਭੂ ਯਿਸੂ ਅਤੇ ਮਦਰ ਮਰੀਅਮ ਦੀਆਂ ਮੂਰਤੀਆਂ ਦਾ ਸਿਰ ਤੋੜ ਦਿੱਤਾ। ਉਥੇ ਖੜੀ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਗਈ। ਉਨ੍ਹਾਂ ਨੇ ਚੌਕੀਦਾਰ ਨੂੰ ਬੰਧਕ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਆਈਪੀਸੀ ਦੀ ਧਾਰਾ 295-ਏ, 452, 427, 34 ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: