ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਿਊਰੋ ਆਫ ਇਨਵੈਸਟੀਗੇਸ਼ਨ (ਬੀਓਆਈ) ਦੇ ਡਾਇਰੈਕਟਰ ਐੱਲਕੇ ਯਾਦਵ ਵੱਲੋਂ ਨਿਕਾਰਗੁਆ ਮਨੁੱਖੀ ਤਸਕਰੀ ਮਾਮਲੇ ਵਿਚ ਜਾਂਚ ਲਈ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।
ਇਸ ਜਾਂਚ ਟੀਮ ਦੀ ਅਗਵਾਈ ਫਿਰੋਜ਼ਪੁਰ ਦੇ ਐੱਸਪੀ ਇਨਵੈਸਟੀਗੇਸ਼ਨ ਰਣਧੀਰ ਕੁਮਾਰ ਕਰਨਗੇ। ਟੀਮ ਦੇ ਹੋਰ ਤਿੰਨ ਮੈਂਬਰਾਂ ਵਿਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐੱਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ, ਬਲਕਾਰ ਸਿੰਘ ਸੰਧੂ ਤੇ ਡੀਐੱਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ। ਐੱਸਆਈਟੀ ਨੂੰ ਜਲਦ ਤੋਂ ਜਲਦ ਆਖਰੀ ਰਿਪੋਰਟ ਸਬੰਧਤ ਅਦਾਲਤ ਨੂੰ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿਚ ਸਹਾਇਤਾ ਲਈ SIT ਕਿਸੇ ਹੋਰ ਅਧਿਕਾਰੀ ਦਾ ਵੀ ਸਹਿਯੋਗ ਲੈ ਸਕਦੀ ਹੈ।
ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਦਾ ਐਲਾਨ, ਸਿਆਚਿਨ ‘ਚ ਸ਼ਹੀਦ ਹੋਏ ਸ਼ਮਸ਼ੇਰ ਦਾ ਅੰਮ੍ਰਿਤਸਰ ‘ਚ ਬਣੇਗਾ ਸਮਾਰਕ
ਜ਼ਿਕਰਯੋਗ ਹੈ ਕਿ ਨਿਕਾਰਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖਬਰਾਂ ਛਪੀਆਂ ਸਨ, ਜਿਸ ਵਿਚ 303 ਭਾਰਤੀ ਯਾਤਰੀਆਂ ਵਿਚ ਜ਼ਿਆਦਾਤਰ ਪੰਜਾਬ ਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”