ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਸ ਸਮੇਂ ਭਗਵੰਤ ਮਾਨ ਨਾਲ 17 ਨਹੀੰ 6 ਮੰਤਰੀ ਹੀ ਕੈਬਨਿਟ ਮੰਤਰੀ ਦੀ ਸਹੁੰ ਲੈਣਗੇ। ਹਾਲਾਂਕਿ ਅਜੇ ਗ੍ਰਹਿ ਵਿਭਾਗ ਨੂੰ ਲੈ ਕੇ ਪਾਰਟੀ ਵਿੱਚ ਪੇਚ ਫਸਿਆ ਹੋਇਆ ਹੈ। ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਵਿਭਾਗ ਦੇਣ ਦੀ ਚਾਹਵਾਨ ਹੈ, ਜਦਕਿ ਪਾਰਟੀ ਦੇ ਕੁਝ ਵਿਧਾਇਕ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੂੰ ਦਿੱਤੇ ਜਾਣ ਦੇ ਪੱਖ ਵਿੱਚ ਹੈ।
ਹਾਲਾਂਕਿ ਕੈਬਨਿਟ ਦੇ ਗਠਨ ‘ਤੇ ਚਰਚਾ ਅਜੇ ਸ਼ੁਰੂਆਤੀ ਦੌਰ ਵਿੱਚ ਹੈ, ਪਰ ਪਾਰਟੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਇੱਕ ਵਾਰ ਵਿੱਚ 17 ਕੈਬਨਿਟ ਮੰਤਰੀਆਂ ਨੂੰ ਸਹੁੰ ਦਿਵਾਉਣ ਦੇ ਪੱਖ ਵਿੱਚ ਪਾਰਟੀ ਦਾ ਚੋਟੀ ਦੀ ਲੀਡਰਸ਼ਿਪ ਨਹੀਂ ਹੈ। ਉਨ੍ਹਾਂ ਨਾਲ ਸਹੁੰ ਲੈਣ ਵਾਲੇ ਲਗਭਗ 6 ਮੰਤਰੀ ਹੀ ਇਸ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣਗੇ।
ਨਾਲ ਹੀ 2017 ਦੀਆਂ ਚੋਣਾਂ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਜਿਹੇ ਕਈ ਚਿਹਰੇ ਹਨ ਜੋ ਆਮ ਆਦਮੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ, ਪਰ ਪਾਰਟੀ ਵਿੱਚ ਪੁਰਾਣੇ ਸਮੇਂ ਦੇ ਕੁਝ ਨੇਤਾ ਅਜਿਹੇ ਹਨ ਜੋ ਪੂਰੇ ਸਮਰਪਣ ਤੇ ਈਮਾਨਦਾਰੀ ਨਾਲ ਪਾਰਟੀ ਦੇ ਚੋਟੀ ਦੇ ਨੇਤਾਵਾਂ ਨਾਲ ਖੜ੍ਹੇ ਰਹੇ। ਹੁਣ ਉਨ੍ਹਾਂ ਦੀ ਵਫਾਦੀਰ ਲਈ ਇਨਾਮ ਮਿਲਣ ਦਾ ਸਮਾਂ ਹੈ। ਹਾਲਾਂਕਿ ਕੁਝ ਵਿਭਾਗਾਂ ‘ਤੇ ਸਹਿਮਤੀ ਨਹੀਂ ਬਣ ਪਾ ਰਹੀ ਹੈ। ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਗ੍ਰਹਿ ਵਿਭਾਗ ਸ਼ਾਮਲ ਹੈ।
ਗ੍ਰਹਿ ਵਿਭਾਗ ਨੂੰ ਲੈ ਕੇ ਕੁੰਵਰ ਵਿਜੇ ਪ੍ਰਤਾਪ ਅਜੇ ਸਭ ਤੋਂ ਅੱਗੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਪੁਲਿਸ ਵਿਭਾਗ ਦੇ ਲੰਮੇ ਤਜਰਬੇ ਨੂੰ ਵੇਖਦੇ ਹੋਏ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਉਨ੍ਹਾਂ ਨੂੰ ਗ੍ਰਹਿ ਵਿਭਾਗ ਦੇਣ ਦੀ ਚਾਹਵਾਨ ਹੈ। ਹਾਲਾਂਕਿ ਪਾਰਟੀ ਦੇ ਕੁਝ ਵਿਧਾਇਕ ਇਹ ਵਿਭਾਗ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੂੰ ਦੇਣ ਲਈ ਖੜ੍ਹਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਕਿ ਪੰਜਾਬ ਦੇ ਨਵੇਂ ਮੰਤਰੀ ਮੰਡਲ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਦੇ ਨਾਲ ਪਾਰੀਟ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਨੂੰ ਅੰਤਿਮ ਰੂਪ ਦੇਣ ਵਿੱਚ ਲੱਗੇ ਹੋਏ ਹਨ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਕੈਬਨਿਟ ਨੂੰ ਲੈ ਕੇ ਪਾਰਟੀ ਦੀ ਲੀਡਰਸ਼ਿਪ ਜਲਦਬਾਜ਼ੀ ਵਿੱਚ ਕੋਈ ਫੈਸਲਾ ਨਹੀਂ ਲੈਣਾ ਚਾਹੁੰਦੀ।