ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਲਗਭਗ ਖਤਮ ਹੋ ਗਿਆ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 69 ਮਾਮਲੇ ਦਰਜ ਕੀਤੇ ਗਏ, ਜਦਕਿ 4 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 105 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੰਮ੍ਰਿਤਸਰ ਤੋਂ ਦੋ ਮਰੀਜ਼ਾਂ ਨੂੰ ਹਾਲਤ ਗੰਭੀਰ ਹੋਣ ‘ਤੇ ਆਈਸੀਯੂ ਵਿੱਚ ਤੇ ਦੋ ਨੂੰ ਵੈਂਟੀਲੇਰ ਸੁਪੋਰਟ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 598658 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 581634 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 768 ਮਾਮਲੇ ਅਜੇ ਵੀ ਐਕਟਿਵ ਹਨ।
ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16256 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 96 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 36 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 14 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੁਲਿਸ ਵਾਲਾ ਨਿਕਲਿਆ ਚੋਰ- ਕਾਂਸਟੇਬਲ ਨੇ ਸਾਥੀਆਂ ਨਾਲ ਖੋਹਿਆ ਮੋਬਾਈਲ, ਫਿਰ ਬਾਈਕ ਨਾਲ ਧੂਹ ਕੇ ਲੈ ਗਿਆ ਬੱਚਾ