ਸੰਯੁਕਤ ਕਿਸਾਨ ਮੋਰਚੇ ਦਾ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਕੁਝ ਸ਼ਰਤਾਂ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਕਿਸਾਨ ਮਹਾਪੰਚਾਇਤ ਆਯੋਜਿਤ ਕਰਨ ਲਈ ਐੱਸਕੇਐੱਮ ਨੂੰ NOC ਦੇ ਦਿੱਤੀ ਹੈ। ਇਹ ਜਾਣਕਾਰੀ ਬਲਬੀਰ ਸਿੰਘ ਰਾਜੇਵਾਲ ਵੱਲੋਂ ਸਾਂਝੀ ਕੀਤੀ ਗਈ ਹੈ। ਦਿੱਲੀ ਪੁਲਿਸ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ NOC ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੂੰ ਮਿਲੀ ਸਫਲਤਾ, 2 ਪਿਸ/ਤੌਲਾਂ ਤੇ 3 ਜਿੰ.ਦਾ ਕਾਰ.ਤੂਸ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ
ਦੱਸ ਦੇਈਏ ਕਿ MSP, ਕਰਜ਼ਾ ਮਾਫੀ ਸਣੇ ਕਈ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਹਨ। ਮੰਗਾਂ ਮੰਨਵਾਉਣ ਨੂੰ ਲੈ ਕੇ SKM ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਹੈ। ਇਸ ਮਹਾਪੰਚਾਇਤ ਵਿਚ ਦੇਸ਼ ਭਰ ਤੋਂ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਉਹ ਬੱਸਾਂ, ਕਾਰਾਂ ਜਾਂ ਟ੍ਰੇਨਾਂ ਰਾਹੀਂ ਦਿੱਲੀ ਪਹੁੰਚਣਗੇ ਤੇ ਉਥੇ ਰਾਮਲੀਲਾ ਗਰਾਊਂਡ ਵਿਚ ਧਰਨਾ ਦੇਣਗੇ। 14 ਮਾਰਚ ਸ਼ਾਮ ਤੱਕ ਇਹ ਧਰਨਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: