ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਰੋਡ ‘ਤੇ ਸਥਿਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (BDPO) ਦੇ ਦਫਤਰ ਦੇ ਵਿਹੜੇ ‘ਚ ਖਾਲਿਸਤਾਨ ਪੱਖੀ ਲੋਕਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਸਵੇਰੇ ਜਦੋਂ ਲੋਕਾਂ ਨੇ ਇਹ ਨਾਅਰੇ ਲਿਖੇ ਹੋਏ ਦੇਖੇ ਤਾਂ ਉਨ੍ਹਾਂ ਪੁਲੀਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ‘ਚ ਹੜਕੰਪ ਮਚ ਗਿਆ।
ਪੁਲਿਸ ਥਾਣਾ ਸਦਰ ਨੂੰ ਸਵੇਰੇ 8 ਵਜੇ ਦੇ ਕਰੀਬ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲਣ ‘ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਨਾਅਰਿਆਂ ਨੂੰ ਸਾਫ਼ ਕੀਤਾ। ਇਹ ਨਾਅਰੇ ਕੈਂਪਸ ਦੇ ਅੰਦਰ ਇਕ ਕਮਰੇ ਦੇ ਸ਼ਟਰ ‘ਤੇ ਅਤੇ ਦਫਤਰ ਦੇ ਬਾਹਰ ਇਕ ਕੰਧ ‘ਤੇ ਲਿਖੇ ਹੋਏ ਸਨ। ਖਾਲਿਸਤਾਨ ਜ਼ਿੰਦਾਬਾਦ ਤੋਂ ਇਲਾਵਾ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਬਦਲਾ ਲੈਣ ਦੀ ਗੱਲ ਵੀ ਲਿਖੀ ਗਈ।
ਬਲਾਕ ਪੰਚਾਇਤ ਅਫ਼ਸਰ ਗੁਰਮੇਜ ਸਿੰਘ ਨੇ ਦੱਸਿਆ ਕਿ ਜਦੋਂ ਉਹ ਕਰੀਬ 9 ਵਜੇ ਦਫ਼ਤਰ ਪੁੱਜੇ ਤਾਂ ਪੁਲਿਸ ਇੱਥੇ ਮੌਜੂਦ ਸੀ। ਪੁਲਿਸ ਨੇ ਉਸ ਤੋਂ ਪੁੱਛਗਿੱਛ ਵੀ ਕੀਤੀ ਹੈ ਪਰ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਕਿਉਂਕਿ ਇਹ ਨਾਅਰੇ ਰਾਤ ਨੂੰ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਲਿਖੇ ਗਏ ਸਨ। ਦੂਜੇ ਪਾਸੇ SFJ ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਸੰਦੇਸ਼ ਵਾਇਰਲ ਕਰਦਿਆਂ ਕਿਹਾ ਕਿ ਇਹ ਨਾਅਰੇ ਖਾਲਿਸਤਾਨ ਪੱਖੀ ਸਿੱਖਾਂ ਵੱਲੋਂ ਲਿਖੇ ਗਏ ਹਨ।
ਇਹ ਵੀ ਪੜ੍ਹੋ : ਖਰੜ ‘ਚ ਬਿਲਡਰਾਂ ਦੇ ਘਰ ਤੇ ਦਫਤਰਾਂ ‘ਚ ED ਦੇ ਛਾਪੇ, ਪੁੱਤ ਦੇ ਵਿਆਹ ਪ੍ਰੋਗਰਾਮ ਵਿਚਾਲੇ ਸੈਣੀ ਘਰੇ ਪਈ ਰੇਡ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ। ਭਗਵੰਤ ਮਾਨ ਗੁਜਰਾਤ ਚੋਣਾਂ ਵਿੱਚ ਰੋਜ਼ਾਨਾ 55 ਤੋਂ 80 ਲੱਖ ਰੁਪਏ ਖਰਚ ਕਰ ਰਹੇ ਹਨ। ਭਗਵੰਤ ਮਾਨ ਬੇਅੰਤ ਸਿੰਘ ਦੇ ਰਾਹ ‘ਤੇ ਚੱਲ ਰਿਹਾ ਹੈ। ਬੇਅੰਤ ਸਿੰਘ ਨੇ ਗੋਲੀਆਂ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਸੀ, ਜਦਕਿ ਭਗਵੰਤ ਮਾਨ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਕੇ ਮਰਨ ਲਈ ਮਜਬੂਰ ਕਰ ਰਿਹਾ ਹੈ। ਉਹ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਬਦਲਾ ਲੈਣਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਆਲੇ-ਦੁਆਲੇ ਘੁੰਮ ਰਹੇ ਦੋ-ਤਿੰਨ ਸੌ ਖਾਕੀ ਲੋਕ ਉਨ੍ਹਾਂ ਨੂੰ ਨਹੀਂ ਬਚਾ ਸਕਣਗੇ।
ਵੀਡੀਓ ਲਈ ਕਲਿੱਕ ਕਰੋ -: