ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ‘ਤੇ ਸਮੋਕ ਬੰਬ ਨਾਲ ਹਮਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਹ ਇਕ ਮੀਟਿੰਗ ‘ਚ ਭਾਸ਼ਣ ਦੇ ਰਹੇ ਸਨ। ਪੁਲਿਸ ਨੇ ਮੌਕੇ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਪਾਨੀ ਮੀਡੀਆ ਨੇ ਕਿਹਾ ਕਿ ਸ਼ਨੀਵਾਰ ਨੂੰ ਵਾਕਾਯਾਮਾ ਸ਼ਹਿਰ ਵਿੱਚ ਇੱਕ ਬਾਹਰੀ ਭਾਸ਼ਣ ਦੌਰਾਨ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਨੇੜੇ ਇੱਕ ਪਾਈਪ ਵਰਗੀ ਚੀਜ਼ ਸੁੱਟੀ ਗਈ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਚੋਣ ਪ੍ਰਚਾਰ ਭਾਸ਼ਣ ਦਿੰਦੇ ਸਮੇਂ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਠੀਕ ਨੌਂ ਮਹੀਨਿਆਂ ਬਾਅਦ ਸਾਹਮਣੇ ਆਈ ਹੈ। ਜਾਪਾਨ ਅਗਲੇ ਮਹੀਨੇ ਹੀਰੋਸ਼ੀਮਾ ਵਿੱਚ ਸੱਤ ਸਮੂਹ (ਜੀ 7) ਦੇ ਨੇਤਾਵਾਂ ਦੇ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲਾ ਹੈ।
ਰਿਪੋਰਟਾਂ ਮੁਤਾਬਕ ਫੂਮਿਓ ਕਿਸ਼ਿਦਾ ‘ਤੇ ਜਾਨਲੇਵਾ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਇਕੱਠ ‘ਚ ਆਪਣਾ ਭਾਸ਼ਣ ਦੇ ਰਹੇ ਸਨ। ਜਨਤਕ ਪ੍ਰਸਾਰਕ NHK ਨੇ ਕਿਹਾ ਕਿ ਘਟਨਾ ਸਥਾਨ ‘ਤੇ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਸੁਰੱਖਿਆ ਕਰਮੀਆਂ ਨੇ ਤੁਰੰਤ ਚਾਰਜ ਸੰਭਾਲ ਲਿਆ ਅਤੇ ਕਿਸ਼ੀਦਾ ਨੂੰ ਘੇਰ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ। ਪੁਲਿਸ ਨੇ ਮੌਕੇ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਰਿਪੋਰਟਾਂ ਮੁਤਾਬਕ ਦੋਸ਼ੀ ਦੀ ਪਛਾਣ ਅਜੇ ਸਾਹਮਣੇ ਨਹੀਂ ਆਈ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਇਕੱਠ ‘ਤੇ ਸਮੋਕ ਬੰਬ ਉਸ ਨੇ ਹੀ ਸੁੱਟਿਆ ਸੀ। ਪੁਲਿਸ ਟੀਮ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸੱਤਾਧਾਰੀ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਦੇ ਸਮਰਥਨ ‘ਚ ਭਾਸ਼ਣ ਦੇ ਰਹੇ ਸਨ।
ਇਹ ਵੀ ਪੜ੍ਹੋ : 2017 ਨਸ਼ਾ ਤਸਕਰੀ ਮਾਮਲੇ ‘ਚ 1 IPS ਸਣੇ 4 ਪੁਲਿਸ ਅਫ਼ਸਰਾਂ ‘ਤੇ ਹੋ ਸਕਦੈ ਐਕਸ਼ਨ, SIT ਦੀ ਜਾਂਚ ਪੂਰੀ
ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਅਫਸਰਾਂ ਨੂੰ ਮੌਕੇ ਤੋਂ ਇਕ ਵਿਅਕਤੀ ਨੂੰ ਹਿਰਾਸਤ ‘ਚ ਲੈਂਦੇ ਦੇਖਿਆ ਜਾ ਸਕਦਾ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਫੂਮਿਓ ਕਿਸ਼ਿਦਾ ਪੱਛਮੀ ਜਾਪਾਨੀ ਸ਼ਹਿਰ ਵਿੱਚ ਬੰਦਰਗਾਹ ਦਾ ਦੌਰਾ ਕਰਨ ਤੋਂ ਬਾਅਦ ਆਪਣਾ ਭਾਸ਼ਣ ਸ਼ੁਰੂ ਕਰਨ ਵਾਲੇ ਸਨ।
ਵੀਡੀਓ ਲਈ ਕਲਿੱਕ ਕਰੋ -: