ਪਟਿਆਲਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਇਕ ਤੇਜ਼ ਰਫਤਾਰ ਕਾਰ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਉਥੇ ਮੌਜੂਦ ਲੋਕਾਂ ਨੇ ਬਹੁਤ ਮੁਸ਼ੱਕਤ ਦੇ ਨਾਲ ਕਾਰ ਵਿਚੋਂ ਬਾਹਰ ਕੱਢਿਆ।
ਦਰਅਸਲ ਬੇਕਾਬੂ ਕਾਰ ਦਰੱਖਤ ਨਾਲ ਟਕਰਾ ਗਈਜਿਸ ਕਾਰਨ ਮੰਦਭਾਗਾ ਹਾਦਸਾ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਛੁੱਟੀ ਉਤੇ ਘਰ ਆਇਆ ਸੀ, ਦੀ ਹਾਦਸੇ ਵਿਚ ਮੌਤ ਹੋ ਗਈ। ਪਟਿਆਲਾ ਦੀ ਭਾਦਸੋਂ ਰੋਡ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਕੋਲ ਇਹ ਹਾਦਸਾ ਵਾਪਰਿਆ। ਓਵਰਸਪੀਡ ਹੋਣ ਕਾਰਨ ਕਾਰ ਦਰੱਖਤ ਨਾਲ ਟਕਰਾ ਗਈ ਜਿਸ ਵਿਚ ਫੌਜੀ ਦੀ ਮੌਤ ਹੋ ਗਈ ਜਦੋਂ ਕਿ ਦੋ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਨਾਲ ਨਵੇਂ ਸਾਲ ਦਾ ਜਸ਼ਨ ਮਨਾਉਣਗੇ ਲੁਧਿਆਣਾ ਵਾਲੇ, 31 ਦਸੰਬਰ ਨੂੰ ਲਾਇਵ ਕੰਸਰਟ
ਥਾਣਾ ਐੱਸਐੱਚਓ ਬਖਸ਼ੀਵਾਲਾ ਸੁਖਦੇਵ ਸਿੰਘ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਉਨ੍ਹਾਂ ਮੁਤਾਬਕ ਜਦੋਂ ਹਾਦਸਾ ਵਾਪਰਿਆ ਤਾਂ ਪੁਲਿਸ ਵੱਲੋਂ ਮੌਕੇ ਉਤੇ ਜਾਂਚ ਪੜਤਾਲ ਕੀਤੀ ਗਈ। ਜਸ਼ਨਦੀਪ ਸਿੰਘ ਨਾਂ ਦਾ ਨੌਜਵਾਨ ਜੋ ਕਿ ਛੁੱਟੀ ‘ਤੇ ਆਇਆ ਹੋਇਆ ਸੀ, ਦੀ ਹਾਦਸੇ ਵਿਚ ਮੌਤ ਹੋ ਗਈ ਜਦੋਂ ਕਿ ਉਸ ਦੇ ਦੋ ਦੋਸਤ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਦਾ ਇਲਾਜ ਰਾਜਿੰਦਰਾ ਹਸਪਤਾਲ ਵਿਚ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: