ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚਿੱਠੀ ਲਿਖੀ। ਇਹ ਸਿੱਖ 1984 ਮਾਮਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੇ ਕੇਸਾਂ ਦੀ ਜ਼ੋਰਦਾਰ ਪੈਰਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਜੋ ਪਹਿਲਾਂ ਹੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਉਨ੍ਹਾਂ ਖ਼ਿਲਾਫ ਕੋਈ ਵੀ ਅਪੀਲ ਪੈਂਡਿੰਗ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਕੇਂਦਰੀ ਮੰਤਰੀ ਨੇ ਚਿੱਠੀ ਵਿੱਚ ਲਿਖਿਆ ਕਿ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪਹਿਲਾਂ ਹੀ ਇਨ੍ਹਾਂ ਸਿੰਘਾਂ ਨੂੰ ਰਿਹਾਅ ਕਰਨ ਨੂੰ ਪ੍ਰਵਾਨਗੀ ਦੇ ਚੁੱਕੀ ਹੈ।