Some farmers in Haryana : ਨਵੀਂ ਦਿੱਲੀ: ਕੇਂਦਰ ਦੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਇਕ ਪਾਸੇ ਦੇਸ਼ ਦੇ ਸਾਰੇ ਕਿਸਾਨ ਇਕਜੁੱਟ ਹੋ ਕੇ ਅੰਦੋਲਨ ਕਰ ਰਹੇ ਹਨ, ਉਥੇ ਹੀ ਅੱਜ ਹਰਿਆਣਾ ਦੇ 29 ਕਿਸਾਨ ਆਗੂਆਂ ਦੇ ਗਰੁੱਪ ਨੇ ਇਨ੍ਹਾਂ ਬਿੱਲਾਂ ਦਾ ਸਮਰਥਨ ਕਰਦੇ ਹੋਏ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਮੁਲਾਕਾਤ ਕੀਤੀ। ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਆਗੂ ਗੁਨੀ ਪ੍ਰਕਾਸ਼ ਦੀ ਅਗਵਾਈ ਵਾਲੇ ਵਫ਼ਦ ਨੇ ਸ੍ਰੀ ਤੋਮਰ ਨੂੰ ਸਤੰਬਰ ਵਿੱਚ ਸੰਸਦ ਦੁਆਰਾ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਬਾਰੇ ‘ਸਮਰਥਨ ਪੱਤਰ’ ਦਿੱਤਾ।
ਹਰਿਆਣਾ ਦੇ ਕਿਸਾਨ ਆਗੂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, “ਜੇਕਰ ਸਰਕਾਰ ਕਾਨੂੰਨਾਂ ਨੂੰ ਰੱਦ ਕਰਦੀ ਹੈ ਤਾਂ ਅਸੀਂ ਵੀ ਵਿਰੋਧ ਕਰਾਂਗੇ। ਅਸੀਂ ਸਾਰੇ ਜ਼ਿਲ੍ਹਿਆਂ ਨੂੰ ਮੰਗ ਪੱਤਰ ਦਿੱਤਾ ਹੈ। ਹਰ ਇਕ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕੋਲ ਵੀ ਹੈ, ਇਸੇ ਤਰ੍ਹਾਂ ਅਸੀਂ ਕਰਦੇ ਹਾਂ। ਅਸੀਂ ਤਿੰਨ ਕਾਨੂੰਨਾਂ ਦੇ ਸਮਰਥਨ ਵਿਚ ਹਾਂ।” ਦੱਸਣਯੋਗ ਹੈ ਕਿ ਹਰਿਆਣਾ ਦੇ ਕਿਸਾਨਾਂ ਦਾ ਇਹ ਗਰੁੱਪ ਸੀ ਜਿਸ ਨੇ ਤੋਮਰ ਨਾਲ ਮੁਲਾਕਾਤ ਕੀਤੀ ਹੈ ਅਤੇ ਖੇਤੀ ਕਾਨੂੰਨਾਂ ਨੂੰ ਸਮਰਥਨ ਦਿੱਤਾ। ਪਹਿਲੇ ਗਰੁੱਪ ਨੇ 7 ਦਸੰਬਰ ਨੂੰ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ।
ਉਥੇ ਹੀ ਦੂਜੇ ਪਾਸੇ ਖੇਤੀ ਬਿੱਲਾਂ ਦੇ ਵਿਰੋਧ ਦੇ ਤੀਜੇ ਹਫਤੇ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਪੂਰੀਆਂ ਨਾ ਹੋਣ ਦੇ ਚੱਲਦਿਆਂ ਕਿਸਾਨ ਨੇਤਾਵਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਫੈਸਲਾ ਲਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਐਲਾਨ ਕੀਤਾ ਹੈ ਕਿ 14 ਦਸੰਬਰ ਨੂੰ ਉਨ੍ਹਾਂ ਦੀਆਂ ਜਥੇਬੰਦੀਆਂ ਦੇ ਆਗੂ ਭੁੱਖ ਹੜਤਾਲ ‘ਤੇ ਬੈਠਣਗੇ। ਕਿਸਾਨ ਆਗੂ ਕੰਵਲਪ੍ਰੀਤ ਸਿੰਘ ਪੰਨੂੰ ਨੇ ਸਿੰਘੂ ਸਰਹੱਦ‘ ਤੇ ਦੱਸਿਆ ਕਿ “ਜੇ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ, ਤਾਂ ਅਸੀਂ ਤਿਆਰ ਹਾਂ, ਪਰ ਸਾਡੀ ਮੁੱਖ ਮੰਗ ਤਿੰਨ ਕਾਨੂੰਨਾਂ ਨੂੰ ਖਤਮ ਕਰ ਦੇਵੇਗੀ। ਅਸੀਂ ਇਸ ਤੋਂ ਬਾਅਦ ਹੀ ਆਪਣੀਆਂ ਹੋਰ ਮੰਗਾਂ ਵੱਲ ਵਧਾਂਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਰਾਜਸਥਾਨ ਦੇ ਹਜ਼ਾਰਾਂ ਕਿਸਾਨ ਅੰਦੋਲਨ ਦੇ ਸਮਰਥਨ ਲਈ ਐਤਵਾਰ ਨੂੰ ਦਿੱਲੀ ਆ ਰਹੇ ਹਨ। ਇਸ ਦੌਰਾਨ ਉਹ ਦਿੱਲੀ-ਜੈਪੁਰ ਹਾਈਵੇ ਨੂੰ ਜਾਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਅਂਦਲਨ ਨੂੰ ਖਤਮ ਕਰਨ ਲਈ ਬਹੁਤ ਸਾਰੇ ਜੁਗਤਾਂ ਅਪਣਾ ਲਈਆਂ ਪਰ ਇਹ ਅਸਫਲ ਰਹੀਆਂ।