ਲਾਲਚ ਬੰਦੇ ਨੂੰ ਅੰਨ੍ਹਾ ਕਰ ਦਿੰਦਾ ਹੈ ਤੇ ਉਸ ਦੀ ਸਹੀ-ਗਲਤ ਦੀ ਸ਼ਕਤੀ ਨੂੰ ਵੀ ਖਤਮ ਕਰ ਦਿੰਦਾ ਹੈ। ਅਜਿਹਾ ਹੀ ਇਕ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿਥੇ ਜਾਇਦਾਦ ਪਿੱਛੇ ਇਕ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਸ ਨੇ ਬਜ਼ੁਰਗ ਮਾਂ ਦੇ ਪੇਟ ਵਿਚ ਇਕ ਤੋਂ ਬਾਅਦ ਇਕ ਕਈ ਵਾਰ ਕੀਤੇ ਜਿਸ ਕਾਰਨ ਬਜ਼ੁਰਗ ਮਾਂ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਚੱਲ ਵਸੀ। ਮ੍ਰਿਤਕ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ।
ਮ੍ਰਿਤਕ ਬਲਜੀਤ ਕੌਰ ਦੇ ਬੇਟੇ ਜੰਗ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਵਿਚ ਹੀ ਕੀਰਤ ਵੈਸ਼ਣੋ ਢਾਬੇ ‘ਤੇ ਕਾਫੀ ਸਮੇਂ ਤੋਂ ਕੰਮ ਕਰ ਰਿਹਾ ਹੈ। ਉਹ ਆਪਣੀ ਮਾਂ ਨਾਲ ਢਾਬੇ ‘ਤੇ ਮੌਜੂਦ ਸੀ ਤੇ ਇਸੇ ਦਰਮਿਆਨ ਉਸ ਦਾ ਭਰਾ ਪਰਮਿੰਦਰ ਸਿੰਘ ਆ ਗਿਆ। ਉਸ ਨੇ ਆਉਂਦੇ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀ। ਪਰਮਿੰਦਰ ਨੇ ਢਾਬੇ ਦੀ ਬਿਜਲੀ ਬੰਦ ਕਰ ਦਿੱਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਪਰਮਿੰਦਰ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦਰਮਿਆਨ ਉਸ ਦੀ ਮਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ ਵਿਚ ਆਏ ਪਰਮਿੰਦਰ ਨੇ ਉਸ ਦੇ ਪੇਟ ਵਿਚ ਚਾਕੂ ਨਾਲ ਕਈ ਵਾਰ ਕੀਤੇ, ਜਿਸ ਨਾਲ ਉਹ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, DSP ਦੇ ਰੀਡਰ ਵਜੋਂ ਤਾਇਨਾਤ ASI ਰਿਸ਼ਵਤ ਲੈਂਦਾ ਕਾਬੂ
ਜਦੋਂ ਜੰਗ ਸਿੰਘ ਨੇ ਖੁਦ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ‘ਤੇ ਵੀ ਕਈ ਵਾਰ ਹਮਲਾ ਕੀਤਾ ਗਿਆ। ਹਮਲੇ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਮਾਂ ਤੇ ਜੰਗ ਸਿੰਘ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਬਲਜੀਤ ਕੌਰ ਦੀ ਹਾਲਤ ਗੰਭੀਰ ਸੀ ਜਿਸ ਕਾਰਨ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਬਲਜੀਤ ਕੌਰ ਦੀ ਮੌਤ ਹੋ ਗਈ। ਮੁਲਜ਼ਮ ਪਰਮਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਭਾਲ ਜਾਰੀ ਹੈ।