ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਬੇਟੇ ਅਤੇ ਉਸ ਦੇ ਸਾਥੀ ‘ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਸ਼ਿਵ ਸੈਨਾ ਆਗੂ ਕਸ਼ਮੀਰ ਗਿਰੀ ਦਾ ਪੁੱਤਰ ਰਾਜਨ ਗਿਰੀ ਆਪਣੇ ਸਾਥੀ ਸਮਨਦੀਪ ਸਿੰਘ ਨਾਲ ਕਰੂਜ਼ ਕਾਰ ਵਿੱਚ ਘਰ ਜਾ ਰਿਹਾ ਸੀ।
ਇਸ ਦੌਰਾਨ ਕ੍ਰਿਸ਼ਨਾ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਰ ਨੇੜੇ ਕੁਝ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਰਾਜਨ ਗਿਰੀ ਅਤੇ ਉਸ ਦੇ ਦੋਸਤ ਦਾ ਪਿੱਛਾ ਕੀਤਾ ਅਤੇ ਉਸ ਨੂੰ ਕੁੱਟਿਆ। ਦੋਵਾਂ ਨੌਜਵਾਨਾਂ ਨੇ ਲੋਕਾਂ ਨੂੰ ਮਦਦ ਦੀ ਅਪੀਲ ਵੀ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕੀਤੀ।
ਰਾਜਨ ਗਿਰੀ ਅਤੇ ਉਸ ਦੇ ਦੋਸਤ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ। ਰਾਜਨ ਗਿਰੀ ਨੂੰ ਕਾਫੀ ਅੰਦਰੂਨੀ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਹਮਲਾਵਰਾਂ ਦੀ ਇਸ ਦਹਿਸ਼ਤ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ 20 ਦਿਨਾਂ ਅੰਦਰ ਪੰਚਾਇਤੀ ਜ਼ਿਮਨੀ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ
ਬਦਮਾਸ਼ਾਂ ਨੇ ਇਹ ਹਮਲਾ ਕਿਉਂ ਕੀਤਾ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਰਾਜਨ ਗਿਰੀ ਦੇ ਬਿਆਨ ਦਰਜ ਕਰਕੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: