Special initiative Bureau:ਮਾਨਸਾ: ਕੋਵਿਡ-19 ਦੇ ਮੱਦੇਨਜ਼ਰ ਵੱਡੀ ਮਾਤਰਾ ਵਿਚ ਪ੍ਰਵਾਸੀ ਲੋਕਾਂ ਦੇ ਪੰਜਾਬ ‘ਚੋਂ ਚਲੇ ਜਾਣ ਕਰਕੇ ਖੇਤੀ, ਉਦਯੋਗ ਅਤੇ ਹੋਰ ਬਹੁਤ ਸਾਰੇ ਕੰਮਕਾਜ ਪ੍ਰਭਾਵਿਤ ਹੋਏ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਡਿਮਾਂਡ ਅਤੇ ਸਪਲਾਈ ਦੀ ਪੂਰਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਤਹਿਤ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਅੱਜ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਇਸ ਸਬੰਧੀ ਡਿਮਾਂਡ ਅਤੇ ਸਪਲਾਈ ਦੀ ਪੂਰਤੀ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਆਨ-ਲਾਈਨ ਰਜਿਸ਼ਟ੍ਰੇਸ਼ਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਗੂਗਲ ਫਾਰਮ ਦੇ ਵਿੱਚ ਲਿੰਕ ਤਿਆਰ ਕੀਤੇ ਗਏ ਹਨ, ਜਿੱਥੇ ਕਿ ਪੜ੍ਹੇ ਲਿਖੇ ਅਤੇ ਅਨਪੜ੍ਹ ਬੇਰੋਜ਼ਗਾਰ ਪ੍ਰਾਰਥੀ ਆਪਣੇ ਆਪ ਨੂੰ ਰਜਿਸ਼ਟਰਡ ਕਰ ਸਕਦੇ ਹਨ ਅਤੇ ਰੋਜ਼ਗਾਰ ਦੇ ਮੌਕੇ ਹਾਸਲ ਕਰ ਸਕਦੇ ਹਨ।