Special prayers in Gurudwaras : ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਕੌਮੀ ਰਾਜਧਾਨੀ ਵਿੱਚ ਸੰਘਰਸ਼ ਕਰ ਰਹੇ ਹਨ। ਇਸ ਵੇਲੇ ਹਰ ਵਰਗ ਕਿਸਾਨਾਂ ਦਾ ਵੱਧ-ਚੜ੍ਹ ਕੇ ਸਾਥ ਦੇ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਦਿੱਲੀ ਤੋਂ ਵਾਪਿਸ ਨਹੀਂ ਜਾਣਗੇ ਜਦੋਂ ਤੱਕ ਮੋਦੀ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਦੀ ਅਤੇ ਉਨ੍ਹਾਂ ਦੀਆਂ ਮੰਗਾਂ ਸਵੀਕਾਰ ਨਹੀਂ ਕਰਦੀ। ਕਿਸਾਨਾਂ ਦੇ ਇਸ ਅੰਦੋਲਨ ਦੀ ਸਫਲਤਾ ਲਈ ਮੰਗਲਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਅਰਦਾਸਾਂ ਕੀਤੀਆਂ ਗਈਆਂ।
ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਾਰੇ ਗੁਰਦੁਆਰਿਆਂ ਵਿਚ ਅਰਦਾਸ ਕੀਤੀ ਗਈ ਸੀ। ਬੰਗਲਾ ਸਾਹਿਬ ਦੇ ਗੁਰਦੁਆਰੇ ਵਿਚ ਇਕ ਅਰਦਾਸ ਵਿਚ ਸ਼ਿਰਕਤ ਕਰਨ ਤੋਂ ਬਾਅਦ ਉਨ੍ਹਾਂ ਕਿਹਾ, “ਡੀਐਸਜੀਐਮਸੀ ਭਾਜਪਾ ਨੇਤਾਵਾਂ ਸਮੇਤ ਉਨ੍ਹਾਂ ਦੀ ਵੀ ਨਿੰਦਾ ਕਰਦਾ ਹੈ, ਜੋ ਦੋਸ਼ ਲਾ ਰਹੇ ਹਨ ਕਿ ਪ੍ਰਦਰਸ਼ਨਕਾਰੀ ਕਿਸਾਨ ਖਾਲਿਸਤਾਨੀ ਅਤੇ ਅੱਤਵਾਦੀ ਹਨ।” “ਇੱਕ ਕਿਸਾਨ ਨੂੰ ਵਿਰੋਧ ਪ੍ਰਦਰਸ਼ਨ ਕਰਦਿਆਂ ਕਸ਼ਮੀਰ ਵਿੱਚ ਆਪਣੇ ਸੈਨਿਕ ਪੁੱਤਰ ਦੀ ਮੌਤ ਦੀ ਜਾਣਕਾਰੀ ਮਿਲੀ। ਕੀ ਅਜਿਹੇ ਲੋਕਾਂ ਨੂੰ ਅੱਤਵਾਦੀ ਕਿਹਾ ਜਾ ਸਕਦਾ ਹੈ?” ਸਿਰਸਾ ਨੇ ਪੁੱਛਿਆ। ਸਿੰਘਾਂ ਅਤੇ ਟਿੱਕਰੀ ਸਰਹੱਦਾਂ ‘ਤੇ ਛੇਵੇਂ ਦਿਨ ਵੀ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਧਰਨੇ ਦਿੱਤੇ ਗਏ।
topਦੱਸਣਯੋਗ ਹੈ ਕਿ ਕਿਸਾਨ ਨੇ ਕੇਂਦਰ ਦੀ ਬੁਰਾੜੀ ਦੇ ਮੈਦਾਨ ਵਿਚ ਜਾਣ ਤੋਂ ਬਾਅਦ ਗੱਲਬਾਤ ਕਰਨ ਦੀ ਕੇਂਦਰ ਦੀ ਪੇਸ਼ਕਸ਼ ਨੂੰ ਰੱਦ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਦਿੱਲੀ ਵਿਚ ਦਾਖਲ ਹੋਣ ਵਾਲੇ ਪੰਜ ਹਾਈਵੇਜ਼ ਰੋਕਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਹੁਣ ਕੇਂਦਰ ਝੁਕਦੀ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਨੇ ਅੱਜ 3 ਵਜੇ ਵਿਗਿਆਨ ਭਵਨ ਵਿੱਚ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨ ਇਸ ਬਾਰੇ ਕੀ ਫੈਸਲਾ ਲੈਂਦੇ ਹਨ ਅਤੇ ਜੇਕਰ ਕੇਂਦਰ ਤੇ ਕਿਸਾਨਾਂ ਦੀ ਅੱਜ ਮੀਟਿੰਗ ਹੁੰਦੀ ਹੈ ਤਾਂ ਇਸ ਦਾ ਕੀ ਸਿੱਟਾ ਨਿਕਲਦਾ ਹੈ।