ਕਪੂਰਥਲਾ-ਸੁਲਤਾਨਪੁਰ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਇਕ ਨੌਜਵਾਨ ਦੀ ਜਾਨ ਗਈ ਹੈ। ਭਵਾਨੀਪੁਰ ਨੇੜੇ ਇਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਈ ਜਿਸ ਵਿਚ ਕਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਸੁਲਤਾਨਪੁਰ ਲੋਧੀ ਦੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸ਼ਰਮਾ ਦਾ ਭਤੀਜਾ ਦੱਸਿਆ ਜਾ ਰਿਹਾ ਹੈ। ਮੌਤ ਦੇ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਫਿਲਹਾਲ ਮੌਕੇ ਉਤੇ ਮੌਜੂਦ ਲੋਕਾਂ ਨੇ ਹਾਦਸੇ ਦੀ ਸੂਚਨਾ ਦਿੱਤੀ। ਰਾਤ ਲਗਭਗ 11 ਵਜੇ ਹਾਦਸਾ ਵਾਪਰਿਆ ਹੈ। ਗੱਡੀ ਬਹੁਤ ਤੇਜ਼ ਰਫਤਾਰ ਵਿਚ ਸੀ ਤੇ ਖੜ੍ਹੇ ਟਰੱਕ ਵਿਚ ਜਾ ਵੱਜੀ ਜਿਸ ਨਾਲ ਹਾਦਸਾ ਵਾਪਰਿਆ ਤੇ ਕਾਰ ਚਾਲਕ ਦੀ ਮੌਕੇ ਉਤੇ ਹੀ ਮੌਤ ਹੋ ਗਈ। ਹਾਦਸੇ ਦੇ ਤੁਰੰਤ ਬਾਅਦ ਐਂਬੂਲੈਂਸ ਮੌਕੇ ‘ਤੇ ਪਹੁੰਚੀ ਤੇ ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਤਰਨਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ। ਤਰਨਜੀਤ ਪਿੰਡ ਦਬੂਲੀਆ ਦੇ ਬਲਕਾਰ ਸਿੰਘ ਦਾ ਪੁੱਤਰ ਸੀ।
ਐੱਸਐੱਚਓ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























