ਮੁੰਬਈ ਦੇ ਵਰਲੀ ‘ਚ ਐਤਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ। ਵਰਲੀ ਸੀ-ਫੇਸ ‘ਚ ਸਵੇਰ ਦੀ ਸੈਰ ‘ਤੇ ਨਿਕਲੀ ਔਰਤ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਰ ਦੀ ਰਫਤਾਰ ਤੇਜ਼ ਹੋਣ ਕਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਔਰਤ ਦੀ ਪਛਾਣ ਰਾਜਲਕਸ਼ਮੀ ਰਾਮਾ ਕ੍ਰਿਸ਼ਨਨ ਵਜੋਂ ਹੋਈ ਹੈ। ਔਰਤ ਇੱਕ ਤਕਨੀਕੀ ਫਰਮ ਦੀ CEO ਦੱਸੀ ਜਾ ਰਹੀ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਰਲੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵਰਲੀ-ਬਾਂਦਰਾ ਸੀਲਿੰਕ ਤੋਂ ਕੁਝ ਮੀਟਰ ਦੀ ਦੂਰੀ ‘ਤੇ ਵਰਲੀ ਸੀਫੇਸ ‘ਤੇ ਵਰਲੀ ਡੇਅਰੀ ਨੇੜੇ ਐਤਵਾਰ ਸਵੇਰੇ 6:30 ਵਜੇ ਵਾਪਰੀ। ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਕਾਰ ਦਾ ਡਰਾਈਵਰ ਵੀ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰੂਸੀ ਏਅਰਲਾਈਨ ਦੀ ਉਡਾਣ ‘ਚ ਬੰਬ ਦੀ ਧਮਕੀ, ਫੀਡਬੈਕ ਪੋਰਟਲ ‘ਤੇ ਮਿਲੀ ਈ-ਮੇਲ, ਪੁਲਿਸ ਵੱਲੋਂ ਜਾਂਚ ਸ਼ੁਰੂ
ਪੁਲਿਸ ਅਨੁਸਾਰ ਡਰਾਈਵਰ ਦੀ ਪਛਾਣ 23 ਸਾਲਾ ਸੁਮੇਰ ਮਰਚੈਂਟ ਵਜੋਂ ਹੋਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਰਿਪੋਰਟ ਅਨੁਸਾਰ, ਡਰਾਈਵਰ ਨੇ ਪੀੜਤ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਡਿਵਾਈਡਰ ਵਿੱਚ ਜਾ ਟਕਰਾਇਆ। ਪੁਲਿਸ ਨੇ ਦੱਸਿਆ ਕਿ ਰਾਜਲਕਸ਼ਮੀ ਦੇ ਸਿਰ ਅਤੇ ਖੋਪੜੀ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: