ਮੋਗਾ ਵਿਚ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਪਿੰਡ ਧੱਲੇਕੇ ਵਿਚ ਬੀਤੀ ਦੇਰ ਰਾਤ ਇਕ ਬੇਕਾਬੂ ਸਕਰਾਪੀਓ ਗੱਡੀ ਘਰ ਵਿਚ ਬਣੀ ਕਰਿਆਨੇ ਦੀ ਦੁਕਾਨ ਵਿਚ ਜਾ ਵੜੀ ਜਿਸ ਨਾਲ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਵਜੋਂ ਹੋਈ ਹੈ। ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ 10 ਵਜੇ ਸੁਖਬੀਰ ਸਿੰਘ ਦੁਕਾਨ ਤੋਂ ਦੁੱਧ ਲੈਣ ਗਿਆ ਸੀ। ਇਸੇ ਦੌਰਾਨ ਤੇਜ਼ ਰਫਤਾਰ ਸਕਾਰਪੀਓ ਗੱਡੀ ਅਚਾਨਕ ਬੇਕਾਬੂ ਹੋ ਕੇ ਉਨ੍ਹਾਂ ਨੂੰ ਟੱਕਰ ਮਾਰਦੇ ਹੋਏ ਦੁਕਾਨ ਅੰਦਰ ਵੜ ਗਈ ਤੇ ਪਲਟ ਗਈ। ਹਾਦਸੇ ਸਮੇਂ ਗੱਡੀ ਵਿਚ 5 ਨੌਜਵਾਨ ਸਵਾਰ ਸਨ। ਘਟਨਾ ਮਗਰੋਂ 4 ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਜਦੋਂ ਕਿ ਇਕ ਨੌਜਵਾਨ ਨੂੰ ਸਥਾਨਕ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ : ਹਾਈਕੋਰਟ ‘ਚ ਪੰਜਾਬ ਸਰਕਾਰ ਦਾ ਅੰ/ਮ੍ਰਿ/ਤ/ਪਾਲ ਸਿੰਘ ‘ਤੇ ਵੱਡਾ ਦਾਅਵਾ, ਨਜ਼ਰਬੰਦੀ ਨੂੰ ਦੱਸਿਆ ਸਹੀ
ਇਹ ਵੀ ਪਤਾ ਲੱਗਾ ਹੈ ਕਿ ਗੱਡੀ ਵਿਚ ਸਵਾਰ ਨੌਜਵਾਨ ਸ਼ਰਾਬ ਦੇ ਨਸ਼ੇ ਵਿਚ ਸਨ। ਫੜਿਆ ਗਿਆ ਨੌਜਵਾਨ ਪਿੰਡ ਖੋਸਾ ਰਣਧੀਰ ਦਾ ਵਾਸੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਸੁਖਬੀਰ ਸੈਲੂਨ ਦਾ ਕੰਮ ਕਰਦਾ ਸੀ। ਉਹ ਵਿਆਹੁਤਾ ਸੀ ਤੇ ਉਸ ਦਾ ਤਿੰਨ ਸਾਲ ਦਾ ਮੁੰਡਾ ਹੈ। ਜਖਮੀ ਹਾਲਤ ਵਿਚ ਹਸਪਤਾਲ ਲਿਜਾਂਦੇ ਸਮੇਂ ਸੁਖਬੀਰ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
























