ਮੁਕੇਰੀਆਂ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇਕ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਬੱਚਾ ਗੰਭੀਰ ਜ਼ਖਮੀ ਹੋ ਗਿਆ। ਘਟਨਾ ਸਵੇਰ ਦੀ ਹੈ ਜਦੋਂ ਪਤੀ-ਪਤਨੀ ਆਪਣੇ 4 ਸਾਲਾ ਬੱਚੇ ਸਣੇ ਸਕੂਟੀ ‘ਤੇ ਸਵਾਰ ਹੋ ਕੇ ਪਠਾਨਕੋਟ ਤੋਂ ਮੁਕੇਰੀਆਂ ਵੱਲ ਨੂੰ ਆ ਰਹੇ ਸੀ ਜਦੋਂ ਉਹ ਮਸਾਹਪੁਰ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਅਣਪਛਾਤੇ ਟਰੱਕ ਨੇ ਸਾਈਡ ਮਾਰ ਦਿੱਤੀ ਹੈ। ਹਾਦਸੇ ਵਿਚ ਪਤੀ-ਪਤਨੀ ਦੀ ਤਾਂ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਉਨ੍ਹਾਂ ਦਾ 4 ਸਾਲਾ ਬੱਚਾ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਕੇਸ਼ ਕੁਮਾਰ ਤੇ ਅੰਜੂ ਬਾਲਾ ਵਜੋਂ ਹੋਈ ਹੈ। ਮ੍ਰਿਤਕ ਦੋਵੇਂ ਪਤੀ-ਪਤਨੀ ਸਨ ਤੇ ਉਹ ਮੁਕੇਰੀਆਂ ਦੇ ਪਿੰਡ ਭਠੀਆਂ ਰਾਜਪੂਤਾਂ ਦੇ ਰਹਿਣ ਵਾਲੇ ਸਨ। ਰਾਕੇਸ਼ ਕੁਮਾਰ ਆਪਣੀ ਪਤਨੀ ਅੰਜੂ ਤੇ 4 ਸਾਲ ਦੇ ਮੁੰਡੇ ਨਾਲ ਪਠਾਨਕੋਟ ਆਪਣੇ ਸਹੁਰੇ ਘਰ ਗਿਆ ਸੀ। ਅੱਜ ਵਾਪਸੀ ਸਮੇਂ ਮੁਕੇਰੀਆਂ ਨੇੜੇ ਪੈਂਦੇ ਪਿੰਡ ਮਸਾਹਪੁਰ ਨੇੜੇ ਕਿਸੇ ਅਣਪਛਾਤੇ ਟਰੱਕ ਨੇ ਇਨ੍ਹਾਂ ਨੂੰ ਸਾਈਡ ਮਾਰ ਦਿੱਤੀ ਜਿਸ ਕਰਕੇ ਰਾਕੇਸ਼ ਤੇ ਅੰਜੂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਦੌੜਾਕ ਫੌਜਾ ਸਿੰਘ, CM ਮਾਨ ਬੋਲੇ-‘ਪਿੰਡ ਦੇ ਸਟੇਡੀਅਮ ‘ਚ ਲਗਾਇਆ ਜਾਵੇਗਾ ਬੁੱਤ’
ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਬੱਚੇ ਨੂੰ ਤੁਰੰਤ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮੁਕੇਰੀਆਂ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।






















