ਫਰੀਦਕੋਟ ਵਿਖੇ ਦਰਦਨਾਕ ਹਾਦਸਾ ਵਾਪਰਆ ਹੈ। ਹਾਦਸੇ ਵਿਚ AGTF ਦੇ ਹੌਲਦਾਰ ਦੀ ਜਾਨ ਚਲੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੱਡੀ ਵਿਚ ਸਵਾਰ ਹੋ ਕੇ ਡਿਊਟੀ ਤੋਂ ਜਦੋਂ ਟੀਮ ਵਾਪਸ ਪਰਤ ਰਹੀ ਸੀ ਤਾਂ ਰਸਤੇ ਵਿਚ ਉਨ੍ਹਾਂ ਨਾਲ ਇਹ ਹਾਦਸਾ ਵਾਪਰਿਆ ਤੇ ਹਾਦਸੇ ਵਿਚ ਇਕ ਹੌਲਦਾਰ ਦੀ ਮੌਤ ਹੋ ਗਈ ਹੈ। ਜਦ ਕਿ ਉਸ ਦੇ ਸਾਥੀ ਗੰਭੀਰ ਜ਼ਖਮੀ ਹੋਏ ਹਨ। ASI ਸਣੇ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹਨ ਜੋ ਜੇਰੇ ਇਲਾਜ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਦੱਸ ਦੇਈਏ ਕਿ AGTF ਦਿਹਾਤੀ ਅੰਮ੍ਰਿਤਸਰ ਦੀ ਟੀਮ ਡਿਊਟੀ ਤੋਂ ਬਾਅਦ ਸਰਕਾਰੀ ਬਲੈਰੋ ਗੱਡੀ ਵਿਚ ਵਾਪਸ ਬਠਿੰਡਾ ਪਰਤ ਰਹੀ ਸੀ ਕਿ ਰਸਤੇ ਵਿਚ ਹਾਦਸਾ ਵਾਪਰਿਆ ਹੈ। ਫਰੀਦਕੋਟ-ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਢਿੱਲਵਾਂ ਨੇੜੇ ਇਹ ਹਾਦਸਾ ਵਾਪਰਿਆ ਹੈ ਜਿਥੇ ਹੌਲਦਾਰ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਅਰਸ਼ਦੀਪ ਕਲੇਰ ਨੂੰ ਮਿਲੀ ਧ.ਮ/ਕੀ ਮਾਮਲੇ ‘ਚ ਹਾਈਕੋਰਟ ਸਖਤ, ਕਿਹਾ-‘ਕਿਉਂ ਨਾ ਮਾਮਲਾ ਕੇਂਦਰੀ ਜਾਂਚ ਏਜੰਸੀਆਂ ਨੂੰ ਸੌਂਪਿਆ ਜਾਵੇ’
ਹਾਦਸੇ ਦੀ ਵਜ੍ਹਾ ਗੱਡੀ ਦੀ ਟਿੱਪਰ ਨਾਲ ਟੱਕਰ ਹੋਣਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਮੁਕਤਸਰ ਦੇ ਪਿੰਡ ਵੜਿੰਗ ਖੇੜਾ ਦਾ ਰਹਿਣ ਵਾਲਾ ਸੀ। ਬੀਤੀ ਰਾਤ ਇਹ ਹਾਦਸਾ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉਡ ਗਏ ਹਨ। ਪੁਲਿਸ ਨੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























