ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਰਪਣ ਸਨਮਾਨ ਸਮਾਰੋਹ ਵਿਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਖੇਡ ਵਿਭਾਗ ਦੇ ਕੋਚਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡ ਵਿਚ ਜਿੱਤਦੇ ਤਾਂ ਖਿਡਾਰੀ ਹਨ ਪਰ ਨਾਂ ਕੋਚ ਦਾ ਹੁੰਦਾ ਹੈ ਕਿ ਕੋਚ ਕੌਣ ਹੈ। ਸੀਐੱਮ ਮਾਨ ਨੇ ਕਿਹਾ ਕਿ ਕੋਚਾਂ ਦੀ ਮਿਹਨਤ ਕਰਕੇ ਹੀ ਸਾਡੇ ਖਿਡਾਰੀ ਏਸ਼ੀਆਈ ਖੇਡਾਂ ‘ਚੋਂ ਤਮਗੇ ਜਿੱਤ ਕੇ ਲੈ ਕੇ ਆਏ ਹਨ।
ਇਸ ਮੌਕੇ CM ਮਾਨ ਨੇ ਖੇਡ ਵਿਭਾਗ ਦੇ ਕੋਚਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕੋਚਾਂ ਦੀ ਢਾਈ ਗੁਣਾ ਤਨਖਾਹ ਵਧਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੋਚ ਨੂੰ ਆਪਣੇ ਭਵਿੱਖ ਦੀ ਚਿੰਤਾ ਹੋਵੇਗੀ ਤਾਂ ਉਹ ਖਿਡਾਰੀ ਦਾ ਭਵਿੱਖ ਕਿਵੇਂ ਬਣਾ ਸਕਣਗੇ। ਇਸ ਲਈ ਕੋਚਾਂ ਦੀ ਤਨਖਾਹ ਵਧਾਏ ਜਾਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵਿਚ ਅੱਗੇ ਵਧਣ।
ਇਹ ਵੀ ਪੜ੍ਹੋ : ਆਨਲਾਈਨ ਲਾਟਰੀ ਪਾਉਣ ਵਾਲਿਆਂ ‘ਤੇ ਪੰਜਾਬ ਸਰਕਾਰ ਨੇ ਕੱਸਿਆ ਸ਼ਿਕੰਜਾ, ਦਿੱਤੇ ਇਹ ਨਿਰਦੇਸ਼
ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਪੋਲ ਹੋ ਰਹੀਆਂ ਖੇਡਾਂ ਨੂੰ ਫਿਰ ਸੁਰਜੀਤ ਕਰ ਰਹੀ ਹੈ। ਪੰਜਾਬ ਵਿਚ ਨਵੀਂਆਂ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਬੇਹਤਰ ਮਾਹੌਲ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਵੱਡੇ ਖੇਡ ਪ੍ਰਸ਼ੰਸਕ ਹਨ ਤੇ ਉੁਹ ਅਕਸਰ ਸਪੋਰਟਸ ਮੈਗਜ਼ੀਨ ਪੜ੍ਹਦੇ ਹਨ। CM ਮਾਨ ਨੇ ਕਿਹਾ ਕਿ ਏਸ਼ੀਅਨ ਖੇਡਾਂ ਵਿਚ ਪੰਜਾਬ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: