ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿਚ ਚੁਣੇ ਜਾਣ ‘ਤੇ ਵਧਾਈ ਦਿੱਤੀ ਤੇ ਆਉਣ ਵਾਲੀਆਂ ਏਸ਼ੀਆਈ ਖੇਡਾਂ ਵਿਚ ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕੀਤੀ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਚ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦੇ ਹੋਏ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿਚ ਪਹਿਲੀ ਵਾਰ ਚੁਣੇ ਜਾਣ ‘ਤੇ ਵਧਾਈ ਦਿੱਤੀ। ਪਟਿਆਲਾ ਦੀ ਰਹਿਣ ਵਾਲੀ 20 ਸਾਲਾ ਕਨਿਕਾ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿਚ ਪੰਜਾਬ ਤੇ ਡਬਲਯੂਪੀਐੱਲ ਵਿਚ ਬੰਗਲੌਰ ਲਈ ਚੰਗਾ ਪ੍ਰਦਰਸ਼ਨ ਕਰ ਚੁੱਕੀ ਹੈ।
ਖੇਡ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੀ ਮਹਿਲਾ ਖਿਡਾਰੀ ਕ੍ਰਿਕਟ ਵਿਚ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਦੇ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿਚ ਜਗ੍ਹਾ ਬਣਾ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਸਤੰਬਰ-ਅਕਤੂਬਰ ਵਿਚ ਚੀਨ ਦੇ ਹਾਂਗਝੂ ਵਿਚ ਹੋਣ ਵਾਲੇ ਏਸ਼ੀਆਈ ਖੇਡਾਂ ਲਈ ਚੁਣੀ ਗਈ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਕੌਰ ਤੇ ਕਨਿਕਾ ਆਹੂਜਾ ਨੂੰ ਸ਼ਾਮਲ ਕੀਤਾ ਗਿਆ ਹੈ। ਹਰਲੀਨ ਦਿਓਲ ਸਟੈਂਡ ਬਾਈ ਖਿਡਾਰੀ ਹਨ। ਖੇਡ ਮੰਤਰੀ ਨੇ ਏਸ਼ੀਆਈ ਖੇਡਾਂ ਵਿਚ ਚੰਗੇ ਪ੍ਰਦਰਸ਼ਨ ਲਈ ਵਧਾਈ ਦਿੱਤੀ। ਏਸ਼ੀਆਈ ਖੇਡਾਂ ਵਿਚ ਭਾਰਤੀ ਖੇਡ ਟੀਮ ਵਿਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਗਿਣਤੀ ਹੈ। ਤਮਗਾ ਜੇਤੂਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਕਨਿਕਾ ਆਹੂਜਾ ਨਾਲ ਗੱਲਬਾਤ ਕਰਦੇ ਹੋਏ ਮੀਤ ਹੇਅਰ ਨੇ ਖੇਡ ਵਿਚ ਉਨ੍ਹਾਂ ਦੀ ਸ਼ੁਰੂਆਤ ਤੇ ਪ੍ਰੈਕਟਿਸ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ। ਇਸ ਮੌਕੇ ਕਨਿਕਾ ਦੇ ਕੋਚ ਕਮਲ ਸੰਧੂ ਤੇ ਕ੍ਰਿਕਟ ਹਬ ਅਕੈਡਮੀ ਦੇ ਡਾਇਰੈਕਟਰ ਹਰਜੋਤ ਬਾਜਵਾ ਵੀ ਮੌਜੂਦ ਸਨ ਜਿਥੇ ਕਨਿਕਾ ਨੇ ਪ੍ਰੈਕਟਿਸ ਸ਼ੁਰੂ ਕਰਕੇ ਆਪਣੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਕੀਤੀ।
ਵੀਡੀਓ ਲਈ ਕਲਿੱਕ ਕਰੋ -: