Sri Akal Takht bans : ਅੰਮ੍ਰਿਤਸਰ : ਸ੍ਰੀ ਅਕਾਤ ਤਖਤ ਸਾਹਿਬ ਵੱਲੋਂ ਦੁਨੀਆ ਭਰ ਵਿੱਚ ਚੱਲ ਰਹੇ ਅੰਗੀਠਾ ਸਾਹਿਬਾਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਦੇਹਰਾਦੂਨ ਵਿਖੇ ਅੰਗੀਠਾ ਅਸਥਾਨ ਖੁਸ਼ਹਾਲਪੁਰ, ਨਵੀਂ ਦਿੱਲੀ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਮਾਈ ਭਾਗੋ ਅਤੇ ਮੱਧ ਪ੍ਰਦੇਸ਼ ਭੋਪਾਲ ਦੀ ਪੜਤਾਲ ਕਰਵਾਏ ਜਾਣ ਦੇ ਵੀ ਆਦੇਸ਼ ਦਿੱਤੇ ਹਨ।
ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਪ੍ਰੈੱਸ ਨੋਟ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਪੜਤਾਲ ਕਰਵਾਉਣ ਸੰਬੰਧੀ ਹੁਕਮ ਦਿੱਤਾ। ਦੱਸਣਯੋਗ ਹੈ ਕਿ ਅੰਗੀਠਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਦਾ ਸਸਕਾਰ ਕੀਤਾ ਜਾਂਦਾ ਹੈ।