ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੋਰਟ ਕੰਪਲੈਕਸਾਂ ਨੂੰ ਮਿਲੀਆਂ ਧਮਕੀਆਂ ਵਿਚਾਲੇ ਇੱਕ ਵਾਰ ਫਿਰ ਲੁਧਿਆਣਾ ਤੇ ਸ੍ਰੀ ਫਤਿਹਗੜ੍ਹ ਸਾਹਿਬ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਬੰਬ ਦੀ ਧਮਕੀ ਨੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਧਮਕੀ ਮਿਲਣ ‘ਤੇ, ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ ਅਤੇ ਸਾਵਧਾਨੀ ਵਜੋਂ ਕੋਰਟ ਕੰਪਲੈਕਸ ਵਿੱਚ ਐਂਟਰੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ।
ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਕੀਲਾਂ, ਸਟਾਫ਼ ਅਤੇ ਕੋਰਟ ਕੰਪਲੈਕਸ ਦੇ ਅੰਦਰ ਮੌਜੂਦ ਆਮ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬਾਅਦ ਵਿੱਚ ਪੂਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਕੋਰਟ ਸਟਾਫ਼ ਅਤੇ ਬਾਰ ਐਸੋਸੀਏਸ਼ਨ ਦੇ ਮੈਂਬਰ ਕੰਪਲੈਕਸ ਦੇ ਬਾਹਰ ਖੜ੍ਹੇ ਨਜਰ ਆਏ।

ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਬੰਬ ਸਕੁਐਡ ਅਤੇ ਸੁਰੱਖਿਆ ਏਜੰਸੀਆਂ ਕੋਰਟ ਕੰਪਲੈਕਸ ਦੇ ਹਰ ਕੋਨੇ ਦੀ ਚੰਗੀ ਤਰ੍ਹਾਂ ਜਾਂਚ ਕਰ ਰਹੀਆਂ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਆਲੇ-ਦੁਆਲੇ ਦੇ ਖੇਤਰ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਟਾਰਗੇਟ ਕਿਲਿੰਗ ਕੇਸ ‘ਚੋਂ ਮੋਹਾਲੀ ਕੋਰਟ ਨੇ ਕੀਤਾ ਬਰੀ
ਪ੍ਰਸ਼ਾਸਨ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਸੁਰੱਖਿਆ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਦਾਲਤੀ ਕਾਰਵਾਈਆਂ ਬਾਰੇ ਅਗਲੇ ਫੈਸਲੇ ਲਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























