‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਤੇ ਇੱਕ ਵਿਅਕਤੀ ਨੂੰ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 10.5 ਕਿਲੋ ਅਫੀਮ ਤੇ 35000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਫੜੇ ਗਏ ਵਿਅਕਤੀ ਦੀ ਪਛਾਣ ਰਾਜੂ ਵਜੋਂ ਹੋਈ ਹੈ ਜੋ ਕਿ ਪਿੰਡ ਭਗਵਾਨਪੁਰਾ ਦਾ ਰਹਿਣ ਵਾਲਾ ਹੈ ਤੇ ਹੁਣ ਜਿਹੇ ਮਲੋਟ ਦੇ ਸ਼ਹੀਦ ਭਗਤ ਸਿੰਘ ਨਗਰ ਰਹਿ ਰਿਹਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਨਸ਼ਾ ਤਸਕਰ ਦਾ ਬਾਈਕ ਵੀ ਜ਼ਬਤ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਫਿਰ ਪਏਗਾ ਮੀਂਹ! ਬਦਲਦੇ ਮੌਸਮ ਵਿਚਾਲੇ ਆ ਗਈ ਨਵੀਂ ਅਪਡੇਟ
ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਐੱਸਪੀ ਇਨਵੈਸਟੀਗੇਸ਼ਨ ਤੇ ਡੀਐੱਸਪੀ (ਡੀ) ਦੀ ਨਿਗਰਾਨੀ ਹੇਠ CIA ਮਲੋਟ ਦੀਆਂ ਟੀਮਾਂ ਨੇ ਕਾਰਵਾਈ ਕਰਦੇ ਹੋਏ 10.5 KG. ਅਫ਼ੀਮ ਤੇ 35,000 ਰੁਪਏ ਡ.ਰੱ.ਗ ਮਨੀ ਜ਼ਬਤ ਕੀਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਫੜਿਆ ਗਿਆ ਨਸ਼ਾ ਤਸਕਰ ਪਹਿਲਾਂ ਤੋਂ ਹੀ ਇਕ ਮਾਮਲੇ ਵਿਚ ਲੋੜੀਂਦਾ ਹੈ ਤੇ ਬਾਕੀ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
