ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਹਥਿਆਰ ਤਸਕਰੀ ਦੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਵਿਚ ਮਲੋਟ ਤੋਂ ਰਵੀ ਸਿੰਘ ਤੇ ਫਿਰੋਜ਼ਪੁਰ ਤੋਂ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਕੋਲੋਂ 2 9mm ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋੰ ਪਤਾ ਲੱਗਾ ਹੈ ਕਿ ਉਸ ਦੇ ਸਰਹੱਦ ਪਾਰ ਤਸਕਰਾਂ ਨਾਲ ਸਬੰਧਤ ਹਨ ਜਿਨ੍ਹਾਂ ਵਿਚ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਇਕ ਮੁੱਖ ਪਾਕਿਸਤਾਨ ਸਥਿਤ ਹੈਂਡਲਰ ਵੀ ਸ਼ਾਮਲ ਹਨ। ਇਸ ਮੁਹਿੰਮ ਵਿਚ ਨਾ ਸਿਰਫ ਹਥਿਆਰਾਂ ਦੀ ਬਰਾਮਦਗੀ ਹੋਈ ਸਗੋਂ ਹਥਿਆਰਾਂ ਦੀ ਤਸਕਰੀ ਦੇ ਇਕ ਵਿਆਪਕ ਨੈਟਵਰਕ ਦਾ ਵੀ ਪਰਦਾਫਾਸ਼ ਹੋਇਆ।
ਇਹ ਵੀ ਪੜ੍ਹੋ : ਟਰੰਪ ਦੇ ‘ਗਾਜ਼ਾ ਪਲਾਨ’ ‘ਤੇ ਸਹਿਮਤ ਹੋਇਆ ਹਮਾਸ, ਸਾਰੇ ਇਜ਼ਰਾਈਲੀ ਬੰਧਕਾਂ ਨੂੰ ਕਰੇਗਾ ਰਿਹਾਅ
ਪੂਰੇ ਨੈਟਵਰਕ ਦਾ ਪਤਾ ਲਗਾਉਣ ਤੇ ਮਾਡਿਊਲ ਨੂੰ ਪੂਰੀ ਤਰ੍ਹਾਂ ਤੋਂ ਨਸ਼ਟ ਕਰਨ ਲਈ ਤਕਨੀਕੀ ਤੇ ਵਿੱਤੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਸਰਕਾਰ ਸਰਹੱਦ ਪਾਰ ਨੈਟਵਰਕ ਨੂੰ ਖਤਮ ਕਰਨ ਤੇ ਸੂਬੇ ਵਿਚ ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























