ਅੰਮ੍ਰਿਤਸਰ ਵਿਚ ਸਟੇਟ ਸਪੈਸ਼ਲ ਆਪ੍ਰੇਸ਼ਨਸ ਸੈਲ ਨੇ ਇਕ ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਸਮਰਥਿਤ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮੁਹਿੰਮ ਵਿਚ ਪੁਲਿਸ ਨੇ ਵੱਡੀ ਅੱਤਵਾਦੀ ਸਾਜਿਸ਼ ਨੂੰ ਅਸਫਲ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮ ਕੋਲੋਂ ਇਕ ਰਿਮੋਟ ਕੰਟਰੋਲ ਤੋਂ ਸੰਚਾਲਿਤ ਇੰਪ੍ਰੋਵਾਈਜਡ ਐਕਸਪੋਲਿਵ ਡਿਵਾਈਸ (IED), ਇਕ ਵਿਦੇਸ਼ੀ ਨਿਰਮਿਤ ਪਿਸਤੌਲ ਤੇ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਕੀਤਾ ਹੈ। ਸ਼ੁਰੂਆਤੀ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਪਾਕਿਸਤਾਨ ਸਥਿਤ ਆਪਣੇ ਹੈਂਡਲਰ ਦੇ ਸਿੱਧੇ ਸੰਪਰਕ ਵਿਚ ਸੀ। ਉਹ ਐਨਕ੍ਰਿਪਟਡ ਡਿਜੀਟਲ ਪਲੇਟਫਾਰਮ ਦਾ ਇਸਤੇਮਾਲ ਕਰਕੇ ਸੁਰੱਖਿਆ ਏੇਜੰਸੀਆਂ ਦੀ ਨਿਗਰਾਨੀ ਤੋਂ ਬਚਦੇ ਹੋਏ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਬਰਾਮਦ ਅੱਤਵਾਦੀ ਖੇਪ ਸਰਹੱਦ ਪਾਰ ਤੋਂ ਪਾਕਿਸਤਾਨ ਵੱਲੋਂ ਭੇਜੀ ਗਈ ਸੀ। ਇਸ ਨੂੰ ਅੰਮ੍ਰਿਤਸਰ ਦੇ ਆਟੋ ਕਿਰਟੋ ਖੇਤਰ ਦੇ ਇਕ ਪਹਿਲਾਂ ਤੋਂ ਨਿਰਧਾਰਤ ਸਥਾਨ ਤੋਂ ਬਰਾਮਦ ਕੀਤਾ ਗਿਆ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਬਰਾਮਦ ਰਿਮੋਟ ਕੰਟਰੋਲ ਆਈਈਡੀ ਦਾ ਇਸਤੇਮਾਲ ਕਿਸੇ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਕੀਤਾ ਜਾਣਾ ਸੀ। ਸਮਾਂ ਰਹਿੰਦੇ ਕੀਤੀ ਗਈ ਇਸ ਕਾਰਵਾਈ ਤੋਂ ਇਕ ਸੰਭਾਵਿਤ ਵੱਡੇ ਹਾਦਸੇ ਨੂੰ ਟਾਲ ਦਿੱਤਾ ਗਿਆ ਹੈ ਤੇ ਸੂਬੇ ਦੀ ਸੁਰੱਖਿਆ ਨੂੰ ਗੰਭੀਰ ਖਤਰੇ ਤੋਂ ਬਚਾਇਆ ਗਿਆ।
ਇਹ ਵੀ ਪੜ੍ਹੋ : ਪੇਟ ਲਈ ਅੰਮ੍ਰਿਤ ਵਰਗਾ ਫਲ ਏ ਕੇਲਾ, ਰੋਜ਼ 1 ਕੇਲਾ ਖਾਣ ਨਾਲ ਡਾਕਟਰ ਰਹੇਗਾ ਦੂਰ, ਸੁਧਰੇਗੀ ਗਟ ਹੈਲਥ
ਪੁਲਿਸ ਗ੍ਰਿਫਤਾਰ ਮੁਲਜ਼ਮ ਤੋਂ ਪੁਛਗਿਛ ਕਰ ਰਹੀ ਹੈ ਤਾਂ ਕਿ ਅੱਤਵਾਦੀ ਨੈਟਵਰਕ ਦੇ ਅੱਗੇ ਤੇ ਪਿੱਛੇ ਦੇ ਸਾਰੇ ਲਿੰਕ ਦਾ ਪਤਾ ਲਗਾਇਆ ਜਾ ਸਕੇ। ਜਾਂਚ ਵਿਚ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਕਿੰਨੇ ਲੋਕ ਸਰਗਰਮ ਹਨ ਤੇ ਕਿਹੜੇ ਖੇਤਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਸੂਬੇ ਦੀ ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ ਤੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਅੱਤਵਾਦੀ ਸਾਜਿਸ਼ਾਂ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























