ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ ਨਾਲ ਮਿਲ ਕੇ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤਹਿਤ ਪੁਲਿਸ ਵੱਲੋਂ ਇਕ ਮੁਲਜ਼ਮ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ : ਪੁਲਿਸ ਤੇ ਬ.ਦਮਾ/ਸ਼ਾਂ ਵਿਚਾਲੇ ਹੋਈ ਫਾ/ਈਰਿੰਗ, ਜਵਾਬੀ ਕਾਰਵਾਈ ‘ਚ ਬਦਮਾ/ਸ਼ ਦੇ ਲੱਗੀ ਗੋ.ਲੀ
ਇਹ ਜਾਣਕਾਰੀ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵੱਲੋਂ ਡੂੰਘੀਆਂ ਸਾਜ਼ਿਸ਼ਾਂ ਤਹਿਤ ਲਗਾਤਾਰ ਸਰਹੱਦ ਪਾਰ ਤੋਂ ਨਸ਼ਾ ਤੇ ਹਥਿਆਰ ਪੰਜਾਬ ਭੇਜੇ ਜਾ ਰਹੇ ਹਨ, ਜਿਸ ਕਰਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। DGP ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਹੈਰੋਇਨ ਦੀ ਜਿਹੜੀ ਖੇਪ ਬਰਾਮਦ ਕੀਤੀ ਗਈ ਹੈ ਉਸ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕੀਤਾ ਜਾਣਾ ਸੀ। ਪਰ ਹੁਣ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਉਮੀਦ ਹੈ ਕਿ ਇਸ ਸਬੰਧੀ ਹੋਰ ਵੱਡੇ ਖੁਲਾਸੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
























