ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਟੀਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਦੇ ਨੈੱਟਵਰਕ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ।
ਇਸ ਦੇ ਨਾਲ ਹੀ ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਤੇ ਇੱਕ 12 ਬੋਰ ਪੰਪ ਐਕਸ਼ਨ ਬੰਦੂਕ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ‘ਚੋਂ ਇੱਕ ਮੁਲਜ਼ਮ ਰੋਪੜ ਨਾਲ ਸਬੰਧਤ ਹੈ। ਮੋਹਾਲੀ ਦੇ SSOC ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਵਿਧਾਇਕਾਂ ਨਾਲ ਕਰਨਗੇ ਮੀਟਿੰਗ
ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਵਾਸੀ ਨਾਂਦੇੜ ਮਹਾਰਾਸ਼ਟਰ, ਸ਼ੁਭਮ ਖੇਲਬੁੜੇ ਵਾਸੀ ਨਾਂਦੇੜ (ਮਹਾਰਾਸ਼ਟਰ) ਤੇ ਗੁਰਦੀਪ ਸਿੰਘ ਉਰਫ ਦੀਪਾ ਵਾਸੀ ਰਾਏਪੁਰ, ਥਾਣਾ ਨੂਰਪੁਰਬੇਦੀ (ਰੋਪੜ) ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
