ਅੰਮ੍ਰਿਤਸਰ ਦੇ CP ਭੁੱਲਰ ਤੇ SSP ਫਾਜ਼ਿਲਕਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕੁਝ ਪੁਲਿਸ ਮੁਲਾਜਮ਼ ਸਿਵਲ ਵਰਦੀ ਵਿਚ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਪਹੁੰਚੇ ਸਨ। ਇਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ। ਜਥੇਦਾਰ ਗੜਗੱਜ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ SGPC ਟਾਸਕ ਫੋਰਸ ਕੋਲ ਹੈ ਤੇ ਇਸ ਤਰ੍ਹਾਂ ਦੀ ਕਾਰਵਾਈ ਮਰਿਆਦਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨ/ਸ਼ਾ ਤ.ਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਵੱਡੀ ਖੇਪ ਸਣੇ ਦੋ ਕਾਰਕੁੰਨ ਗ੍ਰਿਫ਼ਤਾਰ
ਇਸੇ ਨੂੰ ਲੈ ਕੇ SSP ਫਾਜ਼ਿਲਕਾ ਗੁਰਮੀਤ ਸਿੰਘ ਤੇ ਅੰਮ੍ਰਿਤਸਰ ਦੇ CP ਭੁੱਲਰ ਨੇ ਜਥੇਦਾਰ ਦੇ ਸਾਹਮਣੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਮਾਮਲੇ ਸਬੰਧੀ ਸਪੱਸ਼ਟੀਕਰਨ ਦਿੱਤਾ । ਮੁਲਾਕਾਤ ਦੌਰਾਨ SSP ਫਾਜ਼ਿਲਕਾ ਨੇ ਮੰਨਿਆ ਕਿ ਜਿਸ ਤਰ੍ਹਾਂ ਪੁਲਿਸ ਮੁਲਾਜ਼ਮ ਅੰਦਰ ਦਾਖਲ ਹੋਏ, ਉਹ ਗਲਤ ਸੀ ਤੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਜਿਹੀ ਗਲਤੀ ਦੁਬਾਰਾ ਨਹੀਂ ਦੁਹਰਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ 30 ਜਨਵਰੀ ਨੂੰ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























