ਅੰਮ੍ਰਿਤਸਰ ਵਿੱਚ ਜੀ-20 ਕਾਨਫਰੰਸ ਦੀ ਮੀਟਿੰਗ ਅੱਜ ਸ਼ੁਰੂ ਹੋ ਗਈ ਹੈ। ਖ਼ਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੱਖ-ਵੱਖ ਸੈਸ਼ਨਾਂ ਤਹਿਤ ਦੋ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। 15 ਤੋਂ 17 ਮਾਰਚ ਤੱਕ ਸਿੱਖਿਆ ਦੇ ਖੇਤਰ ਵਿੱਚ ਹੋਈਆਂ ਨਵੀਆਂ ਖੋਜਾਂ ਨੂੰ ਇੱਥੇ ਵਿਚਾਰਿਆ ਜਾਵੇਗਾ। ਕੋਰੋਨਾ ਦੇ ਦੌਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਪੂਰੀ ਦੁਨੀਆ ਨੂੰ ਹੋਏ ਨੁਕਸਾਨ ਦੀ ਵੀ ਚਰਚਾ ਕੀਤੀ ਜਾਣੀ ਹੈ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਵੀ ਪਹੁੰਚ ਰਹੇ ਹਨ।
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੀ ਜੀ-20 ਕਾਨਫਰੰਸ ਸਬੰਧੀ ਇੱਕ ਵੀਡੀਓ ਜਾਰੀ ਕੀਤੀ ਹੈ। ਵੀਡੀਓ ਵਿੱਚ ਪੰਨੂ ਦੇ ਬੋਲਣ ਦਾ ਸੁਰ ਬਦਲਿਆ ਹੋਇਆ ਹੈ। ਵੀਡੀਓ ‘ਚ ਉਹ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰ ਰਹੇ ਸਿੱਖ ਚਿਹਰਿਆਂ ਨੂੰ ਸੰਦੇਸ਼ ਦੇ ਰਹੇ ਹਨ। ਉਸ ਨੇ ਕਿਹਾ ਕਿ ਅੱਜ ਉਨ੍ਹਾਂ ਕੋਲ ਮੌਕਾ ਹੈ ਕਿ ਉਹ ਸਿੱਖ ਕੌਮ ਦੀ ਗੱਲ ਰਖਣ।
ਪੰਨੂ ਨੇ ਇਹ ਸੰਦੇਸ਼ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਪ੍ਰੋ: ਮਹਿੰਦਰ ਬੇਦੀ, ਸਰਬਜੋਤ ਸਿੰਘ ਬਹਿਲ ਅਤੇ ਪ੍ਰੋ. ਕਰਮਜੀਤ ਸਿੰਘ ਦੇ ਨਾਂ ‘ਤੇ ਰੱਖਿਆ ਹੈ। ਪੰਨੂ ਨੇ ਕਿਹਾ ਕਿ ਅੱਜ ਖਾਲਿਸਤਾਨ ਰੈਫਰੈਂਡਮ ਬਾਰੇ ਗੱਲ ਕਰਨ ਦਾ ਮੌਕਾ ਹੈ। ਸਿੱਖਾਂ ਨੂੰ ਭਾਰਤ ਤੋਂ ਵੱਖ ਹੋਣ ਤੋਂ ਬਾਅਦ ਹੀ ਉਨ੍ਹਾਂ ਦੇ ਹੱਕ ਮਿਲਣਗੇ। ਅੱਜ ਸਾਰੇ ਸਿੱਖਾਂ ਦੀਆਂ ਨਜ਼ਰਾਂ ਜੀ-20 ਦੀ ਮੇਜ਼ਬਾਨੀ ਕਰ ਰਹੇ ਸਿੱਖ ਚਿਹਰਿਆਂ ਵੱਲ ਹਨ। ਅੱਜ ਸਿੱਖ ਭਾਈਚਾਰਾ ਵੀ ਦੇਖ ਰਿਹਾ ਹੈ ਕਿ ਸਿੱਖਾਂ ਦੇ ਹੱਕਾਂ ਦੀ ਗੱਲ ਕੌਣ ਕਰ ਰਿਹਾ ਹੈ।
ਦੱਸ ਦੇਈਏ ਕਿ ਇੱਥੇ 15 ਤੋਂ 17 ਮਾਰਚ ਤੱਕ ਸਿਖਿਆ ਖੇਤਰ ਵਿੱਚ ਹੋਈਆਂ ਨਵੀਆਂ ਖੋਜਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕਾਨਫਰੰਸ ਹੋਵੇਗੀ। ਇਸ ਦੇ ਨਾਲ ਹੀ ਕੋਰੋਨਾ ਕਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਪੂਰੀ ਦੁਨੀਆ ਨੂੰ ਹੋਏ ਨੁਕਸਾਨ ਦੀ ਵੀ ਚਰਚਾ ਕੀਤੀ ਜਾਣੀ ਹੈ। ਅੱਜ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚ ਰਹੇ ਹਨ।
ਜ਼ਿਕਰਯੋਗ ਹੈ ਕਿ ਭਾਰਤ ਦੀ ਜੀ-20 ਦੀ ਪ੍ਰਧਾਨਗੀ ਦੌਰਾਨ ਐਜੂਕੇਸ਼ਨ ਵਰਕਿੰਗ ਗਰੁੱਪ ਚਾਰ ਤਰਜੀਹੀ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਇਹਨਾਂ ਵਿੱਚ ਬੁਨਿਆਦੀ ਸਾਖਰਤਾ ਅਤੇ ਸੰਖਿਆ, ਤਕਨੀਕੀ ਸਿੱਖਿਆ, ਕੰਮ ਦਾ ਭਵਿੱਖ, ਅਤੇ ਖੋਜ ਅਤੇ ਨਵੀਨਤਾ ਸਹਿਯੋਗ ਦੇ ਮੁੱਦੇ ਸ਼ਾਮਲ ਹਨ।
G20 ਦੀ ਸਥਾਪਨਾ 1999 ਵਿੱਚ ਏਸ਼ੀਆਈ ਵਿੱਤੀ ਸੰਕਟ ਤੋਂ ਬਾਅਦ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਲਈ ਵਿਸ਼ਵ ਆਰਥਿਕ ਅਤੇ ਵਿੱਤੀ ਮੁੱਦਿਆਂ ‘ਤੇ ਚਰਚਾ ਕਰਨ ਲਈ ਇੱਕ ਫੋਰਮ ਵਜੋਂ ਕੀਤੀ ਗਈ ਸੀ। 2007 ਦੇ ਵਿਸ਼ਵ ਆਰਥਿਕ ਅਤੇ ਵਿੱਤੀ ਸੰਕਟ ਦੇ ਮੱਦੇਨਜ਼ਰ, G20 ਨੂੰ ਰਾਜ/ਸਰਕਾਰ ਦੇ ਮੁਖੀਆਂ ਦੇ ਪੱਧਰ ਤੱਕ ਅੱਪਗ੍ਰੇਡ ਕੀਤਾ ਗਿਆ ਸੀ, ਅਤੇ 2009 ਵਿੱਚ ਇਸ ਨੂੰ “ਅੰਤਰਰਾਸ਼ਟਰੀ ਆਰਥਿਕ ਸਹਿਯੋਗ ਲਈ ਪ੍ਰਮੁੱਖ ਫੋਰਮ” ਵਜੋਂ ਮਨੋਨੀਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਵਧਦੀ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ-ਹਰਿਆਣਾ ਸਣੇ ਇਨ੍ਹਾਂ ਰਾਜਾਂ ‘ਚ ਮੀਂਹ ਦਾ ਅਲਰਟ
ਜੀ-20 ਵਿੱਚ ਭਾਰਤ, ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂਨਾਈਟਿਡ ਕਿੰਗਡਮ ਅਤੇ ਸੰਯੁਕਤ ਰਾਜ ਸਮੇਤ 19 ਦੇਸ਼ ਸ਼ਾਮਲ ਹਨ।
ਜੀ-20 ਗਰੁੱਪ ਦੇ ਦੇਸ਼ਾਂ ਦੇ ਨੌਜਵਾਨਾਂ ਨੂੰ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਾਈ-20 ਪ੍ਰੋਗਰਾਮਾਂ ਵਿੱਚ ਮਾਰਗਦਰਸ਼ਨ ਕੀਤਾ ਜਾਵੇਗਾ। Y-20 ਵਿੱਚ ਸ਼ਾਮਲ ਨੌਜਵਾਨਾਂ ਨੂੰ ਦੱਸਿਆ ਜਾਵੇਗਾ ਕਿ ਭਵਿੱਖ ਲਈ ਗਲੋਬਲ ਲੀਡਰ ਕਿਵੇਂ ਬਣਨਾ ਹੈ। ਇਸ ਵਿੱਚ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਾ ਅਤੇ ਕਿਸੇ ਸਿੱਟੇ ‘ਤੇ ਪਹੁੰਚਣ ਦੀ ਕੋਸ਼ਿਸ਼ ਕਰਨਾ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -: