State BJP president Ashwani Sharma : ਬਠਿੰਡਾ : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਲ ਬਾਡੀਜ਼ ਚੋਣਾਂ ਲਈ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਵੀ ਮੁਸ਼ਕਲ ਹੋ ਗਿਆ ਹੈ। ਬੀਤੇ ਦਿਨੀਂ ਸੂਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਸੋਮਵਾਰ ਨਵਾਂਸ਼ਹਿਰ ਵਿੱਚ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਅਤੇ ਮੰਗਲਵਾਰ ਨੂੰ ਬਠਿੰਡਾ ਵਿਚ ਕਿਸੇ ਅਣਜਾਣ ਸਥਾਨ ‘ਤੇ ਪਾਰਟੀ ਨੇਤਾਵਾਂ ਨਾਲ ਮੀਟਿੰਗ ਕਰਨੀ ਪਈ।
ਭਾਜਪਾ ਆਗੂਆਂ ਦੇ ਇਸ ਵਿਰੋਧ ਲਈ ਅਸ਼ਵਨੀ ਸ਼ਰਮਾ ਨੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਉਂਦਿਆਂ ਕਾਂਗਰਸ ਸਰਕਾਰ ’ਤੇ ਦੋਸ਼ ਲਗਾਇਆ ਕਿ ਪੰਜਾਬ ’ਚ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ ਕਿਉਂਕਿ ਸਾਰੇ ਅਧਿਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਠਪੁਤਲੀਆਂ ਵਾਂਗ ਵਿਵਹਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਚੋਣ ਸੀ, ਜਿਸ ਵਿੱਚ ਇੱਕ ਕੌਮੀ ਪਾਰਟੀ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਜਾਂ ਮੀਟਿੰਗਾਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ, ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਪੋਸਟਰ ਵੀ ਫਾੜੇ ਜਾ ਰਹੇ ਸਨ। ਸ਼ਰਮਾ ਨੇ ਕਿਹਾ ਕਿ ਉਹ ਹੋਰ ਨੇਤਾਵਾਂ ਦੇ ਨਾਲ ਰਾਜਪਾਲ ਅਤੇ ਡੀਜੀਪੀ ਨੂੰ ਮਿਲ ਕੇ ਐਮ ਸੀ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੀ ਸੁਰੱਖਿਆ ਲਈ ਮਿਲਣਗੇ।
ਦੱਸਣਯੋਗ ਹੈ ਕਿ ਜਿਵੇਂ ਹੀ ਕਿਸਾਨਾਂ ਨੂੰ ਸ਼ਰਮਾ ਦੇ ਸ਼ਹਿਰ ਪਹੁੰਚਣ ਦੀ ਜਾਣਕਾਰੀ ਮਿਲੀ, ਤਾਂ ਉਹ ਸਮਾਗਮ ਵਾਲੀ ਥਾਂ ’ਤੇ ਪਹੁੰਚ ਗਏ ਅਤੇ ਵਿਰੋਧ ਜਤਾਇਆ। ਇੱਥੋਂ ਤੱਕ ਕਿ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਦੇ ਨਜ਼ਦੀਕ ਸਥਾਨ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਘੇਰ ਲਿਆ ਗਿਆ ਸੀ। ਫਿਰੋਜ਼ਪੁਰ ਵਿੱਚ ਬੀਤੇ ਦਿਨ ਸ਼ਰਮਾ ਦੀ ਗੱਡੀ ’ਤੇ ਹਮਲਾ ਵੀ ਕੀਤੇ ਜਾਣ ਦੀਆਂ ਖਬਰਾਂ ਹਨ।