ਕਿਸਾਨਾਂ ਦੇ ਦਿੱਲੀ ਕੂਚ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਸੀ ਪਰ ਕੇਂਦਰ ਦੇ ਅਧਿਕਾਰੀ ਇਥੇ ਗੱਲ ਕਰਨ ਆਏ ਹਨ।ਦੋ ਵਾਰ ਗੱਲਬਾਤ ਹੋ ਚੁੱਕੀ ਹੈ ਤੇ ਅੱਗੇ ਵੀ ਗੱਲਬਾਤ ਤੋਂ ਇਨਕਾਰ ਨਹੀਂ ਕਰ ਰਹੇ ਹਨ ਫਿਰ ਵੀ ਉਹ ਦਿੱਲੀ ਜਾਣ ‘ਤੇ ਅੜੇ ਹੋਏ ਹਨ…. ਉਹ ਦਿੱਲੀ ਕਿਉਂ ਜਾਣਾ ਚਾਹੁੰਦੇ ਹਨ? ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦਾ ਕੋਈ ਹੋਰ ਮਕਸਦ ਹੈ… ਅਸੀਂ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੂੰ ਆਪਣੀ ਕਾਲ ਵਾਪਸ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਮੁੱਦੇ ‘ਤੇ ਗੰਭੀਰ ਹੈ। ਸਰਕਾਰ ਦੀ ਕਿਸਾਨ ਸੰਗਠਨਾਂ ਨਾਲ ਗੱਲਬਾਤ ਹੋਈ ਹੈ ਪਰ ਕੁਝ ਮੁੱਦਿਆਂ ‘ਤੇ ਸਹਿਮਤੀ ਬਣੀ ਹੈ ਤੇ ਕੁਝ ‘ਤੇ ਨਹੀਂ ਬਣ ਸਕੀ ਹੈ। ਅਸੀਂ ਗੱਲਬਾਤ ਨਾਲ ਹੱਲ ਲੱਭਾਂਗੇ। ਅਸੀਂ ਅੱਗੇ ਵੀ ਬੈਠਕ ਲਈ ਤਿਆਰ ਹਾਂ।ਸਾਡੇ ਦਰਵਾਜ਼ੇ ਕਿਸਾਨਾਂ ਲਈ ਖੁੱਲ੍ਹੇ ਹਨ। ਕੁਝ ਲੋਕ ਨਹੀਂ ਚਾਹੁੰਦੇ ਹਨ ਕਿ ਹੱਲ ਨਿਕਲੇ। ਕੁਝ ਲੋਕ ਜਾਣਬੁਝ ਕੇ ਮਾਹੌਲ ਖਰਾਬ ਕਰ ਰਹੇ ਹਨ। ਮੇਰੀ ਕਿਸਾਨਾਂ ਨੂੰ ਅਪੀਲ ਹੈ ਕਿ ਅਜਿਹੇ ਲੋਕਾਂ ਤੋਂ ਬਚਣ। ਕਿਸਾਨਾਂ ਦੇ ਹਿੱਤਾਂ ਨੂੰ ਲੈ ਕੇ ਸਾਡੀ ਸਰਕਾਰ ਵਚਨਬੱਧ ਹੈ।
ਇਹ ਵੀ ਪੜ੍ਹੋ : ਕਾਂਗਰਸ ਪ੍ਰਧਾਨ ਖੜਗੇ ਦਾ ਵੱਡਾ ਐਲਾਨ-‘ਸਾਡੀ ਸਰਕਾਰ ਆਉਣ ‘ਤੇ ਕਿਸਾਨਾਂ ਨੂੰ ਦੇਵਾਂਗੇ MSP ਦੀ ਗਾਰੰਟੀ
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਗੱਲਬਾਤ ਜ਼ਰੀਏ ਹਰ ਮੁੱਦੇ ਦਾ ਹੱਲ ਲੱਭਿਆ ਜਾ ਸਕਦਾ ਹੈ। ਕਿਸਾਨਾਂ ਤੇ ਉਨ੍ਹਾਂ ਦੇ ਸੰਗਠਨਾਂ ਨੂੰ ਵੀ ਸਮਝਣਾ ਚਾਹੀਦਾ ਹੈ ਕਿ ਸਰਕਾਰ ਦਾ ਵੀ ਇਕ ਢੰਗ ਅਤੇ ਮਾਪਦੰਡ ਹੈ। ਬਹੁਤ ਸਾਰੇ ਮਾਮਲੇ ਰਾਜਾਂ ਨਾਲ ਜੁੜੇ ਹੁੰਦੇ ਹਨ ਅਤੇ ਉਨ੍ਹਾਂ ਨਾਲ ਵੀ ਚਰਚਾ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਮੁੜ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਜਾਣੀ ਹੈ। ਕਿਸਾਨਾਂ ਨੂੰ ਇਸ ਨੂੰ ਸਮਝਣ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ –