ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸੀ.ਐਮ ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ, ਪ੍ਰਤਾਪ ਬਾਜਵਾ ਸਮੇਤ ਕਈ ਦਿੱਗਜਾਂ ਦੇ ਨਾਂ ਸ਼ਾਮਿਲ ਹਨ।
ਇਸ ਵਿਚਕਾਰ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਮੋਗਾ ਅਤੇ ਮਾਨਸਾ ਵਿਧਾਨ ਸਭਾ ਹਲਕਿਆਂ ‘ਚ ਵੀ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਮੋਗਾ ਤੋਂ ਹਰਜੋਤ ਕਮਲ ਦੀ ਥਾਂ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ ਜਦਕਿ ਕਾਂਗਰਸ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਾਨਸਾ ਤੋਂ ਮੌਜੂਦਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਵੀ ਸਿੱਧੂ ਮੂਸੇਵਾਲੇ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ। ਪਰ ਇਸ ਤਿੱਖੇ ਵਿਰੋਧ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਮਾਨਸਾ ਤੋਂ ਸਿੱਧੂ ਨੂੰ ਹੀ ਚੋਣ ਮੈਦਾਨ ‘ਚ ਉਤਾਰਿਆ ਹੈ।
ਟਿਕਟ ਮਿਲਣ ਤੋਂ ਬਾਅਦ ਸਿੱਧੂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਮੇਰੇ ਹਰ ਕੰਮ ‘ਚ ਰੁਕਾਵਟਾਂ ਆਉਂਦੀਆਂ ਨੇ ਮੇਰਾ ਕੋਈ ਵੀ ਕੰਮ ਆਮ ਤਰੀਕੇ ਨਾਲ ਹੁੰਦਾ ਹੀ ਨਹੀਂ। ਮੇਰਾ ਤਾਂ ਹਰ ਕੰਮ ਖੜਕੇ-ਦੜਕੇ ਨਾਲ ਹੀਹੁੰਦਾ ਹੈ। ਹੁਣ ਮੇਰਾ ਤਾਂ ਸੁਭਾਅ ਹੀ ਇਸ ਤਰ੍ਹਾਂ ਦਾ ਹੋ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਇਸ ਵਾਰ ਵੀ ਫਤਹਿ ਹਾਸਲ ਕਰਾਂਗੇ। ਫਿਲਹਾਲ ਗੁਰੂ ਘਰ ਸ਼ੁਕਰਾਨਾ ਕਰਨ ਜਾ ਰਹੇ ਹਾਂ।” ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਨਤੀਜੇ 10 ਮਾਰਚ ਨੂੰ ਆਉਣਗੇ।
ਵੀਡੀਓ ਲਈ ਕਲਿੱਕ ਕਰੋ -: