ਪੰਜਾਬ ਵਿਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ‘ਆਪ’ ਸਰਕਾਰ ਆਪਣੀ ਇਸ ਗਾਰੰਟੀ ਨੂੰ ਜਲਦ ਹੀ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਹਲਕਾ ਦੱਖਣ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਅਸੀਂ ਆਪਣੀ ਦੂਜੀ ਗਰੰਟੀ ਵੀ ਪੂਰੀ ਕਰ ਰਹੇ ਹਾਂ, ਜਿਸ ਤਹਿਤ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਣਾ ਹੈ। ਇਸ ਸਬੰਧੀ ਖਰੜਾ ਤਿਆਰ ਕਰਕੇ CM ਭਗਵੰਤ ਮਾਨ ਨੂੰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਪੁਲਿਸ ਵੱਲੋਂ 6 ਦੁਕਾਨਾਂ ‘ਤੇ ਛਾਪੇਮਾਰੀ, ਪਲਾਸਟਿਕ ਡੋਰ ਦੇ 50 ਬੰਡਲ ਸਣੇ 2 ਦੁਕਾਨਦਾਰ ਗ੍ਰਿਫ਼ਤਾਰ
ਦੱਸ ਦੇਈਏ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ ਇਸ ਨੂੰ ਅਹਿਮ ਚੋਣ ਮੁੱਦਾ ਬਣਾ ਕੇ ਆਪਣੇ ਵਰਕਰਾਂ ਅਤੇ ਉਮੀਦਵਾਰਾਂ ਨੂੰ ਵਾਰਡ ਪੱਧਰ ‘ਤੇ ਔਰਤਾਂ ਦੇ ਫਾਰਮ ਭਰਵਾਏ ਸਨ, ਜਿਸ ਦਾ ਅਸਰ ਚੋਣਾਂ ਦੇ ਨਤੀਜਿਆਂ ‘ਚ ਦੇਖਣ ਨੂੰ ਮਿਲਿਆ ਹੈ। ਔਰਤਾਂ ਵੱਲੋਂ ਭਰੇ ਗਏ ਫਾਰਮ ਸਬੰਧੀ ਅੱਜ ਵਿਧਾਇਕ ਛੀਨਾ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਨੇ ਵਿਰੋਧੀਆਂ ਵੱਲੋਂ ਉਠਾਏ ਜਾ ਰਹੇ ਕਈ ਸਵਾਲਾਂ ਦੇ ਜਵਾਬ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: