ਪੰਜਾਬ ਦੇ ਫਿਰੋਜ਼ਪੁਰ ਵਿੱਚ STF ਦੀਆਂ ਦੋ ਟੀਮਾਂ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 202 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਤਿੰਨੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿੱਚ STF ਦੀ ਟੀਮ ਨੇ ਫਿਰੋਜ਼ਪੁਰ ਛਾਉਣੀ ਦੇ ਹਿੱਸੇ ਸ਼ੇਰਸ਼ਾਹ ਚੌਕ ਤੋਂ ਪੰਕਜ ਅਤੇ ਲਕਸ਼ਮੀ ਨਰਾਇਣ ਵਾਸੀ ਸ੍ਰੀਗੰਗਾਨਗਰ, ਰਾਜਸਥਾਨ ਨੂੰ 52 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮਾਮਲੇ ਵਿੱਚ STF ਦੀ ਇੱਕ ਹੋਰ ਟੀਮ ਨੇ ਜੀਰਾ ਨੇੜਿਓਂ ਜਗਸੀਰ ਸਿੰਘ ਵਾਸੀ ਤਲਵੰਡੀ ਭਾਈ, ਜ਼ਿਲ੍ਹਾ ਫਿਰੋਜ਼ਪੁਰ ਨੂੰ 150 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਸਮੇਤ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਜਗਸੀਰ ਦੇ ਇੱਕ ਸਾਥੀ ਗੁਰਵਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਾਰਗਿਲ ਜੰਗ ਦੇ ਹੀਰੋ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ ਸੜਕ ਹਾਦਸੇ ‘ਚ ਸ਼ਹੀਦ
STF ਦੇ DSP ਰਾਜਵੀਰ ਸਿੰਘ ਨੇ ਦੱਸਿਆ ਕਿ ਉਪਰੋਕਤ ਤਿੰਨੋਂ ਮੁਲਜ਼ਮ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ STF ਥਾਣਾ SAS ਨਗਰ ਮੁਹਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: