ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹਾਰ ਦੇ ਕਾਰਨਾਂ ‘ਤੇ ਸਮੀਖਿਆ ਲਈ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਲੋਕਾਂ ਦੇ ਫ਼ਤਵੇ ਅੱਗੇ ਆਪਣਾ ਸਿਰ ਝੁਕਾਉਂਦੇ ਹਨ ਅਤੇ ਉਹ ਆਪਣੀ ਲੜਾਈ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸਿਆਸਤ ਵਿਚ ਤੂਫਾਨ ਆਉਂਦੇ ਹੀ ਰਹਿੰਦੇ ਹਨ ਤੇ ਹਾਰ-ਜਿੱਤ ਹੁੰਦੀ ਹੀ ਰਹਿੰਦੀ ਹੈ।
ਸ. ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ‘ਤੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਈਆਂ ਪਰ ਹਰ ਵਾਰ ਪਾਰਟੀ ਪਹਿਲਾਂ ਤੋਂ ਮਜ਼ਬੂਤ ਹੋ ਕੇ ਉਭਰੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਚੰਗੇ ਉਛਾਲ ਨਾਲ ਵਾਪਸ ਪਰਤੇਗੀ। ਚੰਡੀਗੜ੍ਹ ਵਿੱਚ ਸ਼ੁਰੂ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਆਗੂ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਸੁਖਬੀਰ ਬਾਦਲ ਖੁਦ ਜਲਾਲਾਬਾਦ ਤੋਂ ਚੋਣ ਹਾਰ ਗਏ ਅਤੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਵੀ ਲੰਬੀ ਤੋਂ ਹਾਰ ਗਏ ਹਨ। ਲੰਬੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ। ਗੁਰਮੀਤ ਖੁੱਡੀਆਂ 11396 ਵੋਟਾਂ ਦੇ ਫਰਕ ਨਾਲ ਜੇਤੂ ਰਹੇ।
ਗੌਰਤਲਬ ਹੈ ਕਿ ਜ਼ਿਕਰਯੋਗ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ 1970 ਤੋਂ 1971, 1977 ਤੋਂ 1980, 1997 ਤੋਂ 2002 ਅਤੇ 2007 ਤੋਂ 2017 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ ਹਨ। ‘ਆਪ’ ਨੇ ਪੰਜਾਬ ਚੋਣਾਂ ‘ਚ 92 ਸੀਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ, ਜਿਸ ਨਾਲ ਉਸ ਦੇ ਜ਼ਿਆਦਾਤਰ ਵਿਰੋਧੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। 117 ਮੈਂਬਰੀ ਵਿਧਾਨ ਸਭਾ ਵਿੱਚ ਕਾਂਗਰਸ ਨੇ ਸਿਰਫ 18 ਸੀਟਾਂ ਜਿੱਤੀਆਂ ਹਨ।