Strategy for historic agitation of 500 farmers : ਚੰਡੀਗੜ੍ਹ: ਅੱਜ ਕਿਸਾਨਾਂ ਦੇ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਹੋਈ ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਜਥੇਦਬੰਦੀਆਂ ਦੇ ਕਿਸਾਨ ਆਗੂ ਸ਼ਾਮਲ ਹੋਏ। ਇਸ ਬਾਰੇ ਬਾਰੇ ਜਾਣਕਾਰੀ ਦਿੰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ 7 ਮੈਂਬਰੀ ਕਮੇਟੀ ਦੀ ਮੀਟਿੰਗ ਦੀ ਬੈਠਕ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸਾਰੇ ਕਿਸਾਨ ਦਿੱਲੀ ਜਾਣਗੇ ਅਤੇ ਜੇਕਰ ਕੋਈ ਸਰਕਾਰ ਸਾਨੂੰ ਰੋਕਦੀ ਹੈ ਤਾਂ ਉਥੇ ਹੀ ਬੈਠ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ ਦੱਸਿਆ ਕਿ ਉਹ ਦਿੱਲੀ ਨੂੰ ਘੇਰਨ ਲਈ ਪੰਜ ਰਸਤਿਆਂ ਰਾਹੀਂ ਜਾਣਗੇ। ਕੁੰਡਲੀ ਬਾਰਡਰ, ਜੈਪੁਰ-ਦਿੱਲੀ ਹਾਈਵੇਅ, ਆਗਰਾ-ਦਿੱਲੀ ਹਾਈਵੇਅ, ਰੋਹਤਕ-ਹਿਸ਼ਾਰ-ਦਿੱਲੀ ਹਾਈਵੇਅ ਅਤੇ ਬਰੇਲੀ-ਦਿੱਲੀ ਹਾਈਵੇਅ ਰਾਹੀਂ ਕਿਸਾਨ ਦਿੱਲੀ ਪੁੱਜ ਕੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਪਹੁੰਚਣਗੇ। ਜਥੇਬੰਦੀਆਂ ਨੇ ਦੱਸਿਆ ਕਿ ਪੂਰੇ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦਾ ਘੇਰਾਓ ਕੀਤਾ ਜਾਵੇਗਾ। ਜਿਸ ਲਈ ਕਿਸਾਨਾਂ ਨੇ ਪ੍ਰਦਰਸ਼ਨ ਦੀ ਇਜਾਜ਼ਤ ਮੰਗੀ ਹੈ। ਜੇਕਰ ਇਜਾਜ਼ਤ ਨਾ ਦਿੱਤੀ ਗਈ ਤਾਂ ਉਸੇ ਜਗ੍ਹਾ ਬੈਠ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ 500 ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਹੈ। ਇੰਨੇ ਵੱਡੇ ਪੱਧਰ ’ਤੇ ਅੱਜ ਤੱਕ ਇਕਜੁਟਤਾ ਨਹੀਂ ਬਣੀ ਸੀ, ਇਹ ਇੱਕ ਇਤਿਹਾਸਕ ਕੰਮ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 26 ਤੇ 27 ਨਵੰਬਰ ਨੂੰ ਦਿੱਲੀ ਚਲੋ ਦਾ ਨਾਅਰਾ ਹੈ। 26 ਨਵੰਬਰ ਨੂੰ ਸੰਵਿਧਾਨ ਦਿਵਸ ਵੀ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਦੇਸ਼ ਭਰ ਦਾ ਕਿਸਾਨ ਉਸ ਦਿਨ ਦਿੱਲੀ ਆਏਗਾ। ਹਾਲਾਂਕਿ ਕੋਰੋਨਾ ਦੇ ਚੱਲਦਿਆਂ ਟ੍ਰੇਨਾਂ ਨਹੀਂ ਚੱਲ ਰਹੀਆਂ, ਤਾਂ ਜਿਹੜੇ ਕਿਸਾਨ ਨਹੀਂ ਪਹੁੰਚ ਸਕਣਗੇ ਉਹ ਆਪਣੇ ਇਲਾਕੇ ਵਿੱਚ ਹੀ ਮੁਜ਼ਾਹਰੇ ਕਰਨਗੇ ਅਤੇ ਵਿਰੋਧ ਕਰਨਗੇ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਤੋਂ ਸ਼ੁਰੂ ਹੋਇਆਂ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ, ਅਤੇ ਪੂਰਾ ਅੰਦੋਲਨ ‘ਸੰਯੁਕਤ ਕਿਸਾਨ ਮੋਰਚੇ’ ਦੇ ਬੈਨਰ ਨਾਲ ਹੀ ਚੱਲੇਗਾ। ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚਾਰ ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਉੱਥੇ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਇਹ ਅੰਦੋਲਨ ਪੰਜਾਬ ਵਿਚ ਸ਼ੁਰੂ ਹੋਇਆ ਸੀ ਜਿਸ ਤੋਂ ਬਾਅਦ ਹਰਿਆਣਾ ਵਿਚ ਸ਼ੁਰੂ ਹੋਇਆ ਜਿਥੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਧਾਰਾ 307 ਲਗਾਈ ਗਈ, ਜਿਸ ਤੋਂ ਬਾਅਦ ਅੱਜ ਇਹ ਖੁਸ਼ੀ ਦੀ ਗੱਲ ਹੈ ਕਿ ਪੂਰਾ ਦੇਸ਼ ਵਿੱਚ ਜ਼ੋਰ ਫੜ ਰਿਹਾ ਹੈ ਅਤੇ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਹੈ। ਅਗਲਾ ਅੰਦੋਲਨ ਸੰਯੁਕਤ ਕਿਸਾਨ ਮੋਰਚੇ ਦੇ ਤਹਿਤ ਲੜੇ ਜਾਣਗੇ ਇਹ ਪਤਾ ਨਹੀਂ ਹੈ ਕਿ 26-27 ਦਾ ਮੋਰਚਾ ਕਿੰਨਾ ਚਿਰ ਚੱਲੇਗਾ। ਕਿਸਾਨਾਂ ਨੇ ਕਿਹਾ ਕਿ ਜੇ ਸਾਨੂੰ ਦਿੱਲੀ ਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਅਸੀਂ ਅਸੀਂ ਸਾਰੀਆਂ ਸੜਕਾਂ ਨੂੰ ਬੰਦ ਕਰ ਦੇਵਾਂਗੇ।
ਇਹ ਵੀ ਪੜ੍ਹੋ : ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾ ਕੇ ਇਸ Sikh ਨੇ ਕਿਉਂ ਮਨਾਇਆ Indira Gandhi ਦਾ ਜਨਮ ਦਿਨ ?