Straw has been burnt : ਝੋਨੇ ਦੀ ਕਟਾਈ ਦੇ ਨਾਲ ਕਿਸਾਨਾਂ ਨੇ ਖੇਤਾਂ ਵਿਚ ਝੋਨੇ ਦੀ ਪਰਾਲੀ ਸਾੜਨ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ 12 ਜ਼ਿਲ੍ਹੇ ਪਰਾਲੀ ਸਾੜਨ ਵਿੱਚ ਸਭ ਤੋਂ ਅੱਗੇ ਤੁਰੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਤੋਂ 27 ਸਤੰਬਰ ਨੂੰ ਸੈਟੇਲਾਈਟ ਤੋਂ ਲਈਆਂ ਗਈਆਂ ਤਸਵੀਰਾਂ ਵਿੱਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਹੁਣ ਤੱਕ ਸੂਬੇ ਵਿੱਚ 459 ਥਾਵਾਂ ‘ਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ।
ਝੋਨੇ ਦੀ ਫਸਲ ਦੀ ਕਟਾਈ ਦੇ ਨਾਲ-ਨਾਲ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਰਹਿੰਦ-ਖੂੰਹਦ (ਪਰਾਲੀ) ਸਾੜ ਰਹੇ ਹਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਸਣਏ ਅਦਾਲਤਾਂ ਨੇ ਵੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਿਛਲੇ ਕੁਝ ਸਾਲਾਂ ਤੋਂ ਸਖਤੀ ਦਿਖਾਈ ਹੈ। ਪੰਜਾਬ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਹਰ ਸਾਲ ਹੁਕਮ ਜਾਰੀ ਕਰਦੀ ਹੈ। ਕਿਸਾਨ ਸਰਕਾਰੀ ਹੁਕਮਾਂ ਦੀ ਪਰਵਾਹ ਕੀਤੇ ਬਿਨਾਂ ਅੰਨ੍ਹੇਵਾਹ ਪਰਾਲੀ ਸਾੜਦੇ ਹਨ। ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਇਸ ਸਮੇਂ ਖੇਤ ਪਕਾਲੀ ਨਾਲ ਭਰੇ ਹੋਏ ਹਨ। ਇਸ ਪਰਾਲੀ ਨੂੰ ਖਤਮ ਕਰਨ ਲਈ ਕਿਸਾਨਾਂ ਨੇ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ ਹੈ।
ਕੋਰੋਨਾ ਮਹਾਮਾਰੀ ਦੇ ਚੱਲਦਿਆਂ ਮਾਹਿਰਾਂ ਵੱਲੋਂ ਵੀ ਪਰਾਲੀ ਨਾ ਸਾੜਨ ਲਈ ਕਿਹਾ ਗਿਆ ਹੈ ਕਿਉਂਕਿ ਪਹਿਲਾਂ ਹੀ ਜਦੋਂ ਪਰਾਲੀ ਸਾੜੀ ਜਾਂਦੀ ਸੀ ਤਾਂ ਹਵਾ ਵਿੱਚ ਪ੍ਰਦੂਸ਼ਣ ਇੰਨਾ ਕੁ ਵੱਧ ਜਾਂਦਾ ਸੀ ਕਿ ਲੋਕਾਂ ਦਾ ਸਾਹ ਲੈਣਾ ਔਖਾ ਹੋ ਜਾਂਦਾ ਸੀ। ਇਸ ਵਾਰ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਜੇਕਰ ਪਰਾਲੀ ਸਾੜੀ ਗਈ ਤਾਂ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਦੱਸਣਯੋਗ ਹੈ ਕਿ ਪੰਜਾਬ ਵਿਚ ਇਸ ਸਾਲ ਵੀ ਝੋਨੇ ਦਾ ਭਾਰੀ ਉਤਪਾਦਨ ਹੋਇਆ ਹੈ ਅਤੇ ਇਸ ਫਸਲ ਦੀ ਕਟਾਈ ਅਗਲੇ ਦਿਨਾਂ ਵਿਚ ਸ਼ੁਰੂ ਹੋ ਜਾਵੇਗੀ ਪਰ ਸਮੱਸਿਆ ਇਹ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਅਗਲੇ ਕੁਝ ਦਿਨਾਂ ਵਿਚ ਕਿਸਾਨਾਂ ਨੂੰ ਕਣਕ ਦੀ ਫਸਲ ਲਗਾਉਣੀ ਹੁੰਦੀ ਹੈ। ਸਮੇਂ ਅਤੇ ਪੈਸੇ ਦੀ ਬਚਤ ਕਰਨ ਲਈ, ਕਿਸਾਨ ਝੋਨੇ ਦੀ ਫਸਲ ਦਾ ਬਾਕੀ ਹਿੱਸਾ ਮਤਲਬ ਪਰਾਲੀ ਨੂੰ ਸਾੜ ਦਿੰਦੇ ਹਨ।