ਡਿਪੋਰਟ ਮਾਮਲਿਆਂ ‘ਚ ਮਾਨ ਸਰਕਾਰ ਸਖਤ ਹੁੰਦੀ ਨਜ਼ਰ ਆ ਰਹੀ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਹੁਣ ਤੱਕ ਟ੍ਰੈਵਲ ਏਜੰਟਾਂ ਖਿਲਾਫ 24 ਮਾਮਲੇ ਦਰਜ ਕੀਤੇ ਗਏ ਹਨ ਤੇ 7 ਦੇ ਕਰੀਬ ਟ੍ਰੈਵਲ ਏਜੰਟਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਇਹ ਜਾਣਕਾਰੀ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਫਿਲਹਾਲ ਸਾਡੀਆਂ ਟੀਮਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਜਲਦ ਹੀ ਮਾਮਲੇ ਵਿਚ ਹੋਰ ਗ੍ਰਿਫਤਾਰੀਆਂ ਹੋਣਗੀਆਂ । ਪੰਜਾਬ ਕੈਬਨਿਟ ਦੇ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਦੇ ਅਜਨਾਲਾ ਵਿਚ ਕਿਹਾ ਕਿ ਹੁਣ ਤੱਕ 1274 ਟ੍ਰੈਵਲ ਏਜੰਟਾਂ ਦੇ ਦਫਤਰਾਂ ਦਾ ਨਿਰੀਖਣ ਕੀਤਾ ਜਾ ਚੁੱਕਾਹੈ। 1123 ਲਾਇਸੈਂਸ ਵੀ ਚੈੱਕ ਕੀਤੇ ਗਏ ਹਨ। ਸ਼ੱਕੀਆਂ ਦੀ ਜਾਂਚ ਕੀਤੀ ਗਈ ਤੇ ਕੁਝ ਦੇ ਰਿਕਾਰਡ ਵੀ ਜ਼ਬਤ ਕੀਤੇ ਗਏ।
ਇਹ ਵੀ ਪੜ੍ਹੋ : ਭਾਰਤੀ ਸ਼ੇਅਰ ਬਾਜ਼ਾਰ ‘ਚ ਆਈ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ ਹੋਇਆ 7.46 ਲੱਖ ਕਰੋੜ ਦਾ ਨੁਕਸਾਨ
ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਤਰ ਦੇ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਦਿੱਤੇ ਬਿਆਨ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਗਲੇ ਲਗਾਏਗੀ ਤੇ ਪਨਾਮਾ ਵਿਚ ਰਹਿ ਰਹੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























