ਹਰਿਆਣਾ ਵਿੱਚ ਹੁਣ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮ ਫੀਲਡ ਵਿੱਚ ਨਜ਼ਰ ਨਹੀਂ ਆਉਣਗੇ। ਗ੍ਰਹਿ ਮੰਤਰੀ ਅਨਿਲ ਵਿੱਜ ਦੇ ਹੁਕਮਾਂ ਤੋਂ ਬਾਅਦ ਹੁਣ ਡੀਜੀਪੀ ਪੀਕੇ ਅਗਰਵਾਲ ਮੋਟੇ ਢਿੱਡ ਵਾਲੇ ਪੁਲਿਸ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੇ ਹਨ। ਡੀਜੀਪੀ ਪੀਕੇ ਅਗਰਵਾਲ ਨੇ ਇਸ ਸਬੰਧ ਵਿੱਚ ਰਾਜ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ 18 ਮਈ ਨੂੰ ਇਸ ਸਬੰਧ ‘ਚ ਹੁਕਮ ਜਾਰੀ ਕੀਤਾ ਸੀ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਢਿੱਡ ਨਿਕਲੇ ਹੋਏ ਹਨ, ਉਨ੍ਹਾਂ ਦਾ ਪੁਲਿਸ ਲਾਈਨ ਵਿੱਚ ਤਬਾਦਲਾ ਕੀਤਾ ਜਾਵੇ ਅਤੇ ਜੋ ਪੁਲਿਸ ਮੁਲਾਜ਼ਮ ਫਿੱਟ ਹਨ, ਉਨ੍ਹਾਂ ਨੂੰ ਫੀਲਡ ਵਿੱਚ ਉਤਾਰਿਆ ਜਾਵੇ।
ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ 18 ਮਈ ਨੂੰ ਜਾਰੀ ਹੁਕਮਾਂ ’ਤੇ ਇੱਕ ਮਹੀਨਾ ਬੀਤ ਜਾਣ ’ਤੇ ਵੀ ਕਾਰਵਾਈ ਨਹੀਂ ਹੋਈ, ਜਿਸ ਕਰਕੇ ਉਨ੍ਹਾਂ ਨੇ 11 ਦਿਨ ਪਹਿਲਾਂ ਹਰਿਆਣਾ ਪੁਲਿਸ ਨੂੰ ਮੁੜ ਯਾਦ ਪੱਤਰ ਭੇਜਿਆ ਹੈ। ਵਿਜ ਦੇ ਰਿਮਾਈਂਡਰ ਤੋਂ ਬਾਅਦ ਹੁਣ ਡੀਜੀਪੀ ਪੀਕੇ ਅਗਰਵਾਲ ਨੇ ਢਿੱਡ ਨਾਲ ਪੁਲਿਸ ਵਾਲਿਆਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।
ਡੀਜੀਪੀ ਪੀਕੇ ਅਗਰਵਾਲ ਦੇ ਹੁਕਮਾਂ ਤੋਂ ਬਾਅਦ ਹੁਣ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਪਛਾਣ ਹੋਵੇਗੀ। ਡੀਜੀਪੀ ਵੱਲੋਂ ਕੱਦ ਅਤੇ ਭਾਰ ਦਾ ਵੇਰਵਾ ਮੰਗਿਆ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਪਛਾਣ ਮਗਰੋਂ ਪੁਲਿਸ ਅਧਿਕਾਰੀਆਂ ਵੱਲੋਂ ਡੀਜੀਪੀ ਨੂੰ ਰਿਪੋਰਟ ਪੇਸ਼ ਕੀਤੀ ਜਾਵੇਗੀ, ਜਿਸ ਤੋਂ ਬਾਅਦ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।
ਗ੍ਰਹਿ ਮੰਤਰੀ ਅਨਿਲ ਵਿੱਜ ਦੇ ਇਸ ਫੈਸਲੇ ਦਾ ਕਾਰਨ ਇਹ ਹੈ ਕਿ ਮੋਟੇ ਢਿੱਡ ਵਾਲੇ ਪੁਲਿਸ ਕਰਮਚਾਰੀਆਂ ਨੂੰ ਫੀਲਡ ‘ਚ ਡਿਊਟੀ ਦੌਰਾਨ ਪਰੇਸ਼ਾਨੀ ਹੁੰਦੀ ਹੈ। ਜੇ ਕਿਸੇ ਦੋਸ਼ੀ ਨੂੰ ਫੜਨ ਲਈ ਦੌੜਣਾ ਪਏ, ਤਾਂ ਉਨ੍ਹਾਂ ਨੂੰ ਸਾਹ ਚੜ੍ਹਣ ਲੱਗ ਪੈਂਦਾ ਹੈ। ਜੁਰਮ ਨੂੰ ਨੱਥ ਪਾਉਣ ਲਈ ਪੁਲਿਸ ਵਾਲਿਆਂ ਦਾ ਖ਼ੁਦ ਫਿੱਟ ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਉਸਾਰੀ ਅਧੀਨ ਇਮਾਰਤ ਦੀ ਡਿੱਗੀ ਸ਼ਟਰਿੰਗ, ਕਈ ਮਜ਼ਦੂਰ ਦੱਬੇ, ਤੀਜੀ ਮੰਜ਼ਿਲ ਦੀ ਸੀ ਤਿਆਰੀ
ਗ੍ਰਹਿ ਮੰਤਰੀ ਅਨਿਲ ਵਿੱਜ ਦੇ ਇਸ ਫੈਸਲੇ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸਾਮ ਵਿੱਚ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਫਿੱਟ ਹੋਣ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਜੋ ਅਜਿਹਾ ਨਹੀਂ ਕਰ ਸਕਦੇ ਸਨ, ਉਨ੍ਹਾਂ ਨੂੰ ਸਵੈ-ਇੱਛਤ ਸੇਵਾਮੁਕਤੀ ਲਈ ਕਿਹਾ ਜਾ ਸਕਦਾ ਹੈ। ਇਸ ਫੈਸਲੇ ਬਾਰੇ ਇਕ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਜਿਹੇ ਹੁਕਮ ਪਾਸ ਕਰਨ ਤੋਂ ਪਹਿਲਾਂ ਸਰਵੇਖਣ ਹੋਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: