Strong arrangements have : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਬਠਿੰਡਾ ਵਿਖੇ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ 4000 ਵਿਅਕਤੀ ਧਾਰਮਿਕ ਸਥਾਨਾਂ ਸ੍ਰੀ ਨਾਂਦੇੜ ਸਾਹਿਬ ਤੇ ਤਖਤ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ ਜਿਨ੍ਹਾਂ ਵਿਚੋਂ 3000 ਮਜ਼ਦੂਰ ਅਤੇ ਬਾਕੀ ਵਿਦਿਆਰਥੀ ਹਨ ਜਿਨ੍ਹਾਂ ਦੇ ਸੈਂਪਲ ਟੈਸਟ ਲਈ ਭੇਜੇ ਜਾ ਚੁੱਕੇ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਭਗ 1232 ਮਾਮਲੇ ਹੋ ਗਏ ਹਨ ਜਿਨ੍ਹਾਂ ਚੋਂ 832 ਸ਼ਰਧਾਲੂ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਨੂੰ ਬੱਸਾਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਲਿਆਂਦਾ ਗਿਆ ਪਰ ਨਾਲ ਹੀ ਇਨ੍ਹਾਂ ਨੂੰ ਘਰ ਭੇਜਣ ਤੋਂ ਪਹਿਲਾਂ ਇਨ੍ਹਾਂ ਦੇ ਸੈਂਪਲ ਲੈ ਕੇ ਲੈਬ ਵਿਚ ਟੈਸਟ ਲਈ ਭੇਜੇ ਗਏ ਹਨ ਤੇ ਜੇਕਰ ਕੋਈ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਸਹੀ ਤਰੀਕੇ ਨਾਲ ਕੀਤਾ ਜਾਵੇਗਾ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿਚ ਕੋਰੋਨਾ ਮਰੀਜਾਂ ਦੇ ਇਲਾਜ ਲਈ ਵਧੀਆ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹਰ ਵਿਅਕਤੀ ਦੇ ਜਾਨ ਦੀ ਫਿਕਰ ਹੀ। ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕਰਫਿਊ ਦੌਰਾਨ ਥੋੜ੍ਹੀ ਜਿਹੀ ਢਿੱਲ ਦਿੱਤੀ ਗਈ ਹੈ ਕਿਉਂਕਿ ਲਗਭਗ ਡੇਢ ਮਹੀਨੇ ਤੋਂ ਲੋਕ ਘਰਾਂ ਵਿਚ ਬਹਿ ਕੇ ਬਹੁਤ ਤੰਗ ਤੇ ਪ੍ਰੇਸ਼ਾਨ ਹੋ ਗਏ ਸਨ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਢਿੱਲ ਵਿਚ ਸਿਰਫ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਹੀ ਖੋਲ੍ਹੀਆਂ ਜਾਣਗੀਆਂ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ ਤੇ ਅੱਗੇ ਜਾ ਕੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸਾਰੇ ਤਰ੍ਹਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਖੁੱਲ੍ਹ ਦਿੱਤੀ ਜਾਵੇਗੀ।