ਫਰਵਰੀ ਮਹੀਨੇ ਦੀ ਸ਼ੁਰੂਆਤ ਹੁੰਦੇ ਹੀ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਮਾਰਚ ਦੇ ਖਤਮ ਹੋਣ ਤੋਂ ਪਹਿਲਾਂ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਲਈ। ਮੌਸਮ ਵਿਭਾਗ ਮੁਤਾਬਕ ਅਗੇਲ 24 ਘੰਟਿਆਂ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿਚ ਵੱਖ-ਵੱਖ ਖੇਤਰਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 24 ਮਾਰਚ ਲਈ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਦੇ ਪੱਛਮੀ ਜ਼ਿਲ੍ਹਿਆਂ ਵਿਚ ਓਰੈਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਲਗਾਇਆ ਗਿਆ ਹੈ। 24-25 ਮਾਰਚ ਦੌਰਾਨ ਮੱਧ ਅਤੇ ਆਸ-ਪਾਸ ਦੇ ਪੂਰਬੀ ਭਾਰਤ ਵਿਚ ਮੀਂਹ ਹਨ੍ਹੇਰੀ ਤੇ ਗੜ੍ਹੇਮਾਰੀ ਹੋਵੇਗੀ।
ਇਸ ਤੋਂ ਇਲਾਵਾ ਹਰਿਆਣਾ ਦੇ ਫਤਿਆਬਾਦ, ਆਦਮਪੁਰ, ਸਿਵਾਨੀ, ਭਿਵਾਨੀ, ਚਰਖੀ ਦਾਦਰੀ, ਲੋਹਾਰੂ ਕੋਸਲੀ, ਮਹਿੰਦਰਗੜ੍ਹ, ਰੇਵਾੜੀ ਬਾਵਲ ਵਿਚ ਹਲਕੀ ਤੋਂ ਮੱਧ ਤੀਬਰਤਾ ਨਾਲ ਹਨ੍ਹੇਰੀ ਤੂਫਾਨ ਆ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵੀ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਯੂਪੀ ਦੇ ਕੁਝ ਜ਼ਿਲ੍ਹਿਆਂ ਵਿਚ ਵੀ ਅੱਜ ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : 14 ਮਹੀਨੇ ਤੋਂ ਨਹੀਂ ਕੀਤਾ ਪੇਸ਼ਾਬ, ਰੋਜ਼ ਪੀਂਦੀ ਸੀ 3 ਲੀਟਰ ਪਾਣੀ, ਔਰਤ ਦੀ ਦਰਦਨਾਕ ਕਹਾਣੀ
ਯੂਪੀ ਵਿਚ ਤੇਜ਼ ਮੀਂਹ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਗਿਆ ਹੈ। ਦਿੱਲੀ ਵਿਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਤੇ ਅਧਿਕਤਮ ਤਾਪਮਾਨ 28 ਡਿਗਰੀ ਸੈਲਸੀਅਸ ਤਕ ਰਹਿ ਸਕਦਾ ਹੈ। ਬੇਮੌਸਮ ਮੀਂਹ ਕਾਰਨ ਖੇਤਾਂ ਵਿਚ ਪਾਣੀ ਭਰਨ ਨਾਲ ਕਈ ਸੂਬਿਆਂ ਵਿਚ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: