ਲੁਧਿਆਣਾ ਵਿੱਚ ਇੱਕ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਦੇ ਢਿੱਡ ਵਿੱਚ ਪੀੜ ਹੋਣ ‘ਤੇ ਉਸ ਨੂੰ ਡਾਕਟਰ ਕੋਲ ਲੈ ਕੇ ਪਹੁੰਚੇ ਮਾਪਿਆਂ ਦੇ ਪੈਰਾਂ ਹੇਠੋਂ ਉਸ ਵੇਲੇ ਜ਼ਮੀਨ ਖਿਸਕ ਗਈ, ਜਦੋਂ ਉਨ੍ਹਾਂ ਦੀ ਧੀ 18 ਹਫਤਿਆਂ ਦੀ ਗਰਭਵਤੀ ਨਿਕਲੀ। ਥਾਣਾ ਹਠੂਰ ਪੁਲਿਸ ਨੇ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਨਾਬਾਲਗ ਵਿਦਿਆਰਥੀ ਦੇ ਖਿਲਾਫ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਐਸਆਈ ਕਿਰਨਦੀਪ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 16 ਸਾਲਾ ਨਾਬਾਲਗ ਲੜਕੀ 12ਵੀਂ ਜਮਾਤ ਵਿੱਚ ਪੜ੍ਹਦੀ ਹੈ। 30 ਸਤੰਬਰ ਨੂੰ ਲੜਕੀ ਨੇ ਪੇਟ ਦਰਦ ਦੀ ਸ਼ਿਕਾਇਤ ਕੀਤੀ ਸੀ। ਉਹ ਆਪਣੀ ਧੀ ਨੂੰ ਜਾਂਚ ਲਈ ਜਗਰਾਓਂ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਕੇ ਗਏ। ਉਥੇ ਟੈਸਟ ਕਰਵਾਉਣ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਕੁੜੀ 18 ਹਫਤਿਆਂ ਦੀ ਗਰਭਵਤੀ ਹੈ।
ਇਹ ਵੀ ਦੇਖੋ :
Instant Aloo Dosa Pan Cake | Morning Nashta Recipe | Watch Full Video On 07 October
ਘਰ ਆਉਣ ਤੋਂ ਬਾਅਦ, ਉਸਨੇ ਆਪਣੀ ਧੀ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਦੱਸਿਆ ਕਿ ਉਸਦੀ ਪਿਛਲੇ ਤਿੰਨ-ਚਾਰ ਸਾਲਾਂ ਤੋਂ ਉਸੇ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਨਾਲ ਦੋਸਤੀ ਸੀ। ਕਰੀਬ ਚਾਰ ਮਹੀਨੇ ਪਹਿਲਾਂ ਜਦੋਂ ਸਾਰਾ ਪਰਿਵਾਰ ਰਾਤ ਨੂੰ ਸੌਂ ਗਿਆ ਸੀ ਤਾਂ ਮੁੰਡਾ ਉਨ੍ਹਾਂ ਦੇ ਘਰ ਆਇਆ। ਲੜਕੀ ਦੇ ਇਨਕਾਰ ਕਰਨ ਦੇ ਬਾਵਜੂਦ ਉਸਨੇ ਉਸਨੂੰ ਡਰਾਇਆ ਅਤੇ ਸਰੀਰਕ ਸੰਬੰਧ ਬਣਾਏ।
ਇਹ ਵੀ ਪੜ੍ਹੋ : ਪਟਿਆਲਾ ‘ਚ ਵੱਡੀ ਵਾਰਦਾਤ- ਤੇਜ਼ਦਾਰ ਹਥਿਆਰ ਨਾਲ ਵੱਢਿਆ ਸਾਬਕਾ ਸਰਪੰਚ ਦਾ ਪੁੱਤ
ਪੀੜਤਾ ਦੇ ਪਿਤਾ ਦੇ ਬਿਆਨ ‘ਤੇ ਦੋਸ਼ੀ ਵਿਦਿਆਰਥੀ ਦੇ ਖਿਲਾਫ ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਸਦੀ ਭਾਲ ਜਾਰੀ ਹੈ।