ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ/ ਮਾਰਚ-2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੀਸਾਂ ਦੀਆਂ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾ ਬਿਠਾਏ ਜਾਣ ਦਾ ਨੋਟਿਸ ਲਿਆ ਹੈ।
ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦੇ ਹੋਏ ਸਕੂਲ ਸਿੱਖਿਆ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੂੰ ਪੱਤਰ ਲਿਖ ਕੇ ਪੀੜਤ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਮੰਤਰੀ ਬੈਂਸ ਨੇ ਦੱਸਿਆ ਕਿ ਕੁਝ ਪ੍ਰੀਖਿਆਰਥੀਆਂ ਨੇ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਕਿ ਉਨ੍ਹਾਂ ਨੇ ਆਪਣੀ ਬਣਦੀ ਫੀਸ ਕਾਫੀ ਸਮਾਂ ਪਹਿਲਾਂ ਆਪਣੇ-ਆਪਣੇ ਸਕੂਲਾਂ ‘ਚ ਜਮ੍ਹਾ ਕਰਵਾ ਦਿੱਤੀ ਸੀ ਪਰ ਸਕੂਲ ਪ੍ਰਬੰਧਕਾਂ ਨੇ ਉਹ ਫੀਸ ਨਾ ਤਾਂ ਬੋਰਡ ਦੇ ਖਾਤੇ ‘ਚ ਜਮ੍ਹਾ ਕਰਵਾਈ ਜਾਂ ਘੱਟ ਜਮ੍ਹਾ ਕਰਵਾਈ, ਜਿਸ ‘ਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ।
ਇਹ ਵੀ ਪੜ੍ਹੋ : ਮੋਗਾ : ਰੇਹੜੇ ‘ਤੇ ਸਬਜ਼ੀਆਂ ਲਿਆ ਰਹੇ ਬਜ਼ੁਰਗ ਦੀ ਤੇਜ਼ ਰਫ਼ਤਾਰ ਪਿਕਅਪ ਨੇ ਲਈ ਜਾਨ
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਲਾਪਰਵਾਹੀ ਹੈ ਜਿਸ ਲਈ ਵਿਦਿਆਰਥੀਆਂ ਨੂੰ ਸਜ਼ਾ ਦੇਣਾ ਠੀਕ ਨਹੀਂ ਹੈ। ਬੈਂਸ ਨੇ ਬੋਰਡ ਚੇਅਰਪਰਸਨ ਨੂੰ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਲਾਪਰਵਾਹੀ ਲਈ ਜ਼ਿੰਮੇਵਾਰ ਸਕੂਲਾਂ ਜਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: